17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮੁੱਖ ਮੰਤਰੀ ਭਗਵੰਤ ਮਾਨ ਦਾ ਲੋਕ ਮਿਲਣੀ ਦੌਰਾਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਅਤੇ ਵਪਾਰੀ ਵਰਗ ਵਲੋਂ ਸਨਮਾਨ

ਢੇਰ, 17 ਸਤੰਬਰ (ਸ਼ਿਵ ਕੁਮਾਰ ਕਾਲੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਜਿੰਦਵੜੀ ਵਿਖੇ ਹੋਈ ਲੋਕ ਮਿਲਣੀ ਦੌਰਾਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਅਤੇ ਭਨੂਪਲੀ ਟੱਪਰੀਆਂ ਵਪਾਰੀ ਵਰਗ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਦੀਪਕ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਸਾਂਝੇ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 18-09-2026
ਢੇਰ, 17 ਸਤੰਬਰ (ਸ਼ਿਵ ਕੁਮਾਰ ਕਾਲੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਜਿੰਦਵੜੀ ਵਿਖੇ ਹੋਈ ਲੋਕ ਮਿਲਣੀ ਦੌਰਾਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਅਤੇ ਭਨੂਪਲੀ ਟੱਪਰੀਆਂ ਵਪਾਰੀ ਵਰਗ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਦੀਪਕ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਸਾਂਝੇ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਦੀਪਕ ਸੋਨੀ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲਣ ਅਤੇ ਇਲਾਕੇ ਦੇ ਵਪਾਰੀਆਂ ਸਮੇਤ ਸਟੇਜ ’ਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਮੌਕਾ ਮਿਲਿਆ। ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਦੀਪਕ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਮਾਵਾਂ-ਧੀਆਂ ਨਾਲ ਸਬੰਧਿਤ ਸਰਕਾਰੀ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਤੱਕ ਦੀ ਸਨਮਾਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਰ ਵਰਗ ਦੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਬਜ਼ੁਰਗਾਂ ਦੀ ਸਹੂਲਤ ਅਤੇ ਸੁਰੱਖਿਆ ਦਾ ਪੂਰਾ ਖ਼ਿਆਲ ਰੱਖਿਆ ਜਾਂਦਾ ਹੈ। ਵਪਾਰੀ ਵਰਗ ਬਾਰੇ ਗੱਲ ਕਰਦਿਆਂ ਦੀਪਕ ਸੋਨੀ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਰਕਾਰੀ ਪ੍ਰਕਿਰਿਆਵਾਂ ਸਬੰਧੀ ਜਾਣਕਾਰੀ ਦੇਣ ਲਈ ਸਮੇਂ-ਸਮੇਂ ’ਤੇ ਜਾਗਰੂਕਤਾ ਕੈਂਪ ਲਗਾਏ ਜਾਂਦੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਰਕਾਰੀ ਅਧਿਕਾਰੀਆਂ ਵਲੋਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਭਨੁਪਲੀ-ਟੱਪਰੀਆਂ ਮਾਰਕੀਟ ਨਾਲ ਸਬੰਧਿਤ ਵਪਾਰੀਆਂ ਸੁਨੀਲ ਕੁਮਾਰ, ਹਰਿ ਓਮ ਉਪਲ, ਰਾਹੁਲ ਸੋਨੀ, ਮਨੂ ਕੁਮਾਰ ਅਤੇ ਪ੍ਰੀਤਮ ਸੋਨੀ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਅਤੇ ਵਪਾਰ ਨਾਲ ਸਬੰਧਿਤ ਕੰਮਕਾਜ ਬਾਰੇ ਜਾਣਕਾਰੀ ਉਨ੍ਹਾਂ ਨੂੰ ਸਰਕਾਰੀ ਕੈਂਪਾਂ ਰਾਹੀਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਬੀਤੇ ਦਿਨੀਂ ਭਨੂਪਲੀ ਟੱਪਰੀਆਂ ਮਾਰਕੀਟ ਵਿਚ ਵੀ ਸਰਕਾਰ ਵਲੋਂ ਕੈਂਪ ਲਗਾਇਆ ਗਿਆ ਸੀ। ਦੀਪਕ ਸੋਨੀ ਨੇ ਉਨ੍ਹਾਂ ਦੇ ਪਿੰਡ ਟੱਪਰੀਆਂ ਬਾੜੇ ਲਈ 20 ਲੱਖ ਦੀ ਗ੍ਰਾਂਟ ਜਾਰੀ ਕਰਨ ਲਈ ਪੂਰੇ ਪਿੰਡ ਵਾਸੀਆਂ ਅਤੇ ਸਮੂਹ ਪੰਚਾਇਤ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਧੰਨਵਾਦ ਕੀਤਾ। ਜ਼ਿਕਰ ਯੋਗ ਹੈ ਕਿ ਦੀਪਕ ਸੋਨੀ ਦੇ ਮਾਤਾ ਨੀਲਮ ਸੋਨੀ ਟੱਪਰੀਆਂ ਪੰਚਾਇਤ ਦੇ ਸਰਪੰਚ ਹਨ। ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਲਗਾਤਾਰ ਪਿੰਡ ਦਾ ਵਿਕਾਸ ਹੋ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਪ੍ਰਚਾਰ ਲਈ ਗਏ ਬਾਬਾ ਭਗਵਾਨ ਸਿੰਘ ਦਾ ਸੰਗਤ ਵਲੋਂ ਸਨਮਾਨ ਅਗਲੀ ਖ਼ਬਰ ਸਿਵਲ ਸਰਜਨ ਰੂਪਨਗਰ ਨੇ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਦਾ ਕੀਤਾ ਦੌਰਾ
Ad Position 24