ਰੂਪਨਗਰ, 18 ਸਤੰਬਰ (ਪ.ਪ.)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੇਂਦਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਰੂਪਨਗਰ ਰੇਲਵੇ ਸਟੇਸ਼ਨ ਵਿਖੇ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਪਾਰਟੀ ਵਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਦੇ ਤਹਿਤ ਦੀਵੇ ਜਗਾ ਕੇ ਪ੍ਰਧਾਨ ਮੰਤਰੀ ਜੀ ਦੇ ਜਨਮਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਇਕਬਾਲ ਸਿੰਘ ਲਾਲਪੁਰਾ, ਅਜੈਵੀਰ ਸਿੰਘ ਲਾਲਪੁਰਾ ਤੇ ਹਾਜ਼ਰ ਆਗੂਆਂ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਵਿਸ਼ੇਸ਼ ਅਰਦਾਸ ਕੀਤੀ ਗਈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਯੋਗ ਅਤੇ ਮਜ਼ਬੂਤ ਅਗਵਾਈ ਹੇਠ ਦੇਸ਼ ਲਗਾਤਾਰ ਵਿਸ਼ਵ ਪੱਧਰ ’ਤੇ ਨਾਮਣਾ ਖੱਟ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਸ਼ ਚੰਦਰ ਕਾਜਲਾ, ਰਮਨ ਜਿੰਦਲ, ਹਿੰਮਤ ਸਿੰਘ, ਓਂਕਾਰ ਸਿੰਘ, ਗੁਰਕੀਰਤ ਸਿੰਘ ਸੈਣੀ, ਭਗਤ ਸਿੰਘ, ਕਹਿਰ ਸਿੰਘ, ਰਵਿੰਦਰ ਸ਼ਰਮਾ, ਰਾਜ ਕੁਮਾਰ ਰਾਜੂ, ਤਿਲਕ ਰਾਜ, ਰਜਿੰਦਰ ਕੱਕੜ, ਰਾਜੀਵ ਕ੍ਰਿਪਲਾਨੀ, ਜੋਤੀ ਨਾਗੀ, ਕਮਲਜੀਤ ਕੌਰ, ਰਾਜੇਸ਼ਵਰ ਨੱਢਾ, ਯੋਗੇਸ਼ ਗੋਇਲ, ਗਗਨ ਗੁਪਤਾ, ਮੋਨੂੰ ਵਰਮਾ, ਸੁਰਜੀਤ ਮਾਹੀ, ਅਨਿਲ ਕੁਮਾਰ ਸਿੰਘ, ਧਰਮਿੰਦਰ ਕੁਮਾਰ, ਰਾਕੇਸ਼ ਸਹਿਗਲ ਅਤੇ ਰਾਜੂ ਆਦਿ ਹਾਜ਼ਰ ਸਨ।