19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

70ਵੀਆਂ ਸਕੂਲ ਖੇਡਾਂ ਵਿਚ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਦੀਆਂ ਧੀਆਂ ਨੇ ਲਹਿਰਾਇਆ ਪਰਚਮ

ਕੀਰਤਪੁਰ ਸਾਹਿਬ, 18 ਸਤੰਬਰ (ਬੀਰਅੰਮ੍ਰਿਤਪਾਲ ਸਿੰਘ ਸੰਨੀ)-ਕੋਟਕਪੂਰਾ ਵਿਖੇ ਕਰਵਾਈਆਂ ਗਈਆਂ 70ਵੀਆਂ ਸਕੂਲ ਸਟੇਟ ਖੇਡਾਂ ਦੇ 14 ਸਾਲਾ ਵਰਗ ਦੇ ਕੁੜੀਆਂ ਦੇ ਕਬੱਡੀ ਮੁਕਾਬਲਿਆਂ ਵਿਚ ਰੋਪੜ ਜ਼ਿਲ੍ਹੇ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੀ ਦਾ ਤਗਮਾ ਜਿੱਤਿਆ। ਰੋਪੜ ਜ਼ਿਲ੍ਹੇ ਦੀ ਟੀਮ ਵਿਚ ਸ਼ਾਮਲ 12 ਖਿਡਾਰਨਾਂ ਵਿਚੋਂ 5 ਖਿਡਾਰਨਾਂ ਸਕੂਲ ਆਫ਼ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਦੀਆਂ ਸਨ।

Ad Position 21
No active advertisement
ਜੇਤੂ ਖਿਡਾਰਨਾਂ ਦਾ ਸਨਮਾਨ ਕਰਦੇ ਹੋਏ ਸਿੱਖਿਆ ਵਿਭਾਗ ਦੇ ਅਧਿਕਾਰੀ। 19-09-2026
ਕੀਰਤਪੁਰ ਸਾਹਿਬ, 18 ਸਤੰਬਰ (ਬੀਰਅੰਮ੍ਰਿਤਪਾਲ ਸਿੰਘ ਸੰਨੀ)-ਕੋਟਕਪੂਰਾ ਵਿਖੇ ਕਰਵਾਈਆਂ ਗਈਆਂ 70ਵੀਆਂ ਸਕੂਲ ਸਟੇਟ ਖੇਡਾਂ ਦੇ 14 ਸਾਲਾ ਵਰਗ ਦੇ ਕੁੜੀਆਂ ਦੇ ਕਬੱਡੀ ਮੁਕਾਬਲਿਆਂ ਵਿਚ ਰੋਪੜ ਜ਼ਿਲ੍ਹੇ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੀ ਦਾ ਤਗਮਾ ਜਿੱਤਿਆ। ਰੋਪੜ ਜ਼ਿਲ੍ਹੇ ਦੀ ਟੀਮ ਵਿਚ ਸ਼ਾਮਲ 12 ਖਿਡਾਰਨਾਂ ਵਿਚੋਂ 5 ਖਿਡਾਰਨਾਂ ਸਕੂਲ ਆਫ਼ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਦੀਆਂ ਸਨ। ਖਿਡਾਰਨਾਂ ਨੇ ਪੂਰੇ ਟੂਰਨਾਮੈਂਟ ਦੌਰਾਨ ਖੇਡ ਕਲਾ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਅਮਰਜੀਤ ਸਿੰਘ ਲਾਡੀ ਨੇ ਦੱਸਿਆ ਕਿ ਰੋਪੜ ਜ਼ਿਲ੍ਹੇ ਦੀ ਟੀਮ ਦੀ ਕਪਤਾਨੀ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੀ ਵਿਦਿਆਰਥਣ ਜਸਮੀਤ ਕੌਰ ਨੇ ਕੀਤੀ। ਉਹਨਾਂ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਖੇਡ ਸੈਟ ਵਿਚ ਕਪਤਾਨ ਸਮੇਤ ਪੰਜ ਕੁੜੀਆਂ ਸਕੂਲ ਆਫ ਐਮੀਨੈਸ ਦੀਆਂ ਖੇਡੀਆਂ, ਜਸਮੀਤ ਕੌਰ ਨੇ ਪੂਰੇ ਮੁਕਾਬਲੇ ਦੌਰਾਨ ਆਤਮਵਿਸ਼ਵਾਸ ਨਾਲ ਟੀਮ ਦੀ ਅਗਵਾਈ ਕਰਦਿਆਂ ਕਈ ਅਹਿਮ ਮੈਚਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਟੀਮ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਇਆ। ਉਸ ਨੂੰ ਬਿਹਤਰੀਨ ਪ੍ਰਦਰਸ਼ਨ ਲਈ ‘ਬੈਸਟ ਪਲੇਅਰ’ ਦੇ ਖਿਤਾਬ ਨਾਲ ਵੀ ਸਨਮਾਨਿਤ ਕੀਤਾ ਗਿਆ, ਜੋ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੀਆਂ ਵਿਦਿਆਰਥਣਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਮੱਲਾਂ ਮਾਰ ਰਹੀਆਂ ਹਨ। ਇਸ ਮੌਕੇ ਸਕੂਲ ਦੀ ਮੁਖੀ ਮੈਡਮ ਸ਼ਿਖਾ ਅਰੋੜਾ ਨੇ ਟੀਮ ਦੀਆਂ ਸਾਰੀਆਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਕੋਚ ਡੀਪੀਈ ਭੁਪਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਚ ਵਲੋਂ ਖਿਡਾਰਨਾਂ ਨੂੰ ਲਗਾਤਾਰ ਮਿਹਨਤ, ਸਹੀ ਤਕਨੀਕ ਅਤੇ ਖੇਡ ਭਾਵਨਾ ਨਾਲ ਤਿਆਰ ਕੀਤਾ ਗਿਆ, ਜਿਸ ਦਾ ਨਤੀਜਾ ਇਸ ਸ਼ਾਨਦਾਰ ਪ੍ਰਾਪਤੀ ਦੇ ਰੂਪ ਵਿਚ ਸਾਹਮਣੇ ਆਇਆ ਹੈ। ਮੈਡਮ ਅਰੋੜਾ ਨੇ ਕੁੜੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ। ਖਿਡਾਰਨਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕਾਊਟ ਐਂਡ ਗਾਈਡ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਮਾਤਾ ਸ਼ੀਤਲਾ ਮੰਦਰ ਵਿਖੇ ਸਮਾਗਮ ਕੱਲ੍ਹ ਨੂੰ
Ad Position 24