19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਲੋਕ ਮਿਲਣੀ ਦੌਰਾਨ ਚੰਦਪੁਰ ਤੇ ਬੁਲਾਵਲਪੁਰ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਵਲੋਂ 6 ਲੱਖ ਦੀ ਗਰਾਂਟ

ਘਨੌਲੀ, 18 ਸਤੰਬਰ (ਜਸਵੀਰ ਸਿੰਘ ਸੈਣੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਪਿੰਡ ਚੰਦਪੁਰ ਅਤੇ ਬੁਲਾਵਲਪੁਰ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਵਲੋਂ ਦੋਵੇਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 6 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਸੌਂਪੇ ਗਏ।

Ad Position 21
No active advertisement
ਅਜੀਤ ਡੈਸਕ 19-09-2026
ਘਨੌਲੀ, 18 ਸਤੰਬਰ (ਜਸਵੀਰ ਸਿੰਘ ਸੈਣੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਅਤੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਪਿੰਡ ਚੰਦਪੁਰ ਅਤੇ ਬੁਲਾਵਲਪੁਰ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਵਲੋਂ ਦੋਵੇਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 6 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਸੌਂਪੇ ਗਏ। ਪਿੰਡ ਚੰਦਪੁਰ ਲਈ 3 ਲੱਖ ਰੁਪਏ ਅਤੇ ਪਿੰਡ ਬੁਲਾਵਲਪੁਰ ਲਈ 3 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ। ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੰਦਪੁਰ ਦੇ ਸਰਪੰਚ ਯੂਨੀਅਨ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਤਿੰਦਰ ਕੌਰ ਚੇਅਰਪਰਸਨ ਜ਼ਿਲ੍ਹਾ ਪਰਿਸ਼ਦ ਰੂਪਨਗਰ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਸੰਮਤੀ ਮੈਂਬਰ ਲਲਿਤ ਡਕਾਲਾ, ਆਪ ਆਗੂ ਅਮਰਾਓ ਸਿੰਘ ਮੱਦੋ ਮਾਜਰਾ, ਮਾਨ ਸਿੰਘ ਪੰਚ, ਅਵਤਾਰ ਸਿੰਘ ਪੰਚ, ਰਜਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਸੁਖਦੇਵ ਸਿੰਘ ਮੀਆਂਪੁਰ, ਸੁਖਵਿੰਦਰ ਸਿੰਘ, ਦਲਵੀਰ ਸਿੰਘ ਪੰਚ, ਨਿਰਮਲ ਸਿੰਘ ਪੰਚ ਅਤੇ ਮਨਜੀਤ ਕੌਰ ਪੰਚ ਸਮੇਤ ਹੋਰ ਪਤਵੰਤੇ ਬੁਲਾਵਲਪੁਰ ਦੀ ਸਰਪੰਚ ਕਰਮਜੀਤ ਕੌਰ, ਰਜਿੰਦਰ ਸਿੰਘ ਰਾਜੂ, ਗੁਰਵਿੰਦਰ ਸਿੰਘ ਬਿੰਦਰ, ਡਾ. ਦਲਜੀਤ ਸਿੰਘ ਬੱਬੂ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਪੁੱਜੇ ਹਸਪਤਾਲ ’ਚ ਪੀੜਤ ਪਰਿਵਾਰ ਨਾਲ ਜਤਾਈ ਹਮਦਰਦੀ ਅਗਲੀ ਖ਼ਬਰ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਸਬੰਧੀ ਗੁਰਗੱਦੀ ਪ੍ਰੰਪਰਾ ਦੇ ਸੇਵਾਦਾਰਾਂ ਦੀ...
Ad Position 24