19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਉਵਾਲ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਅੱਜ 12 ਝੰਡੀ ਦੀਆਂ ਕੁਸ਼ਤੀਆਂ ’ਤੇ 13 ਲੱਖ ਦੇ ਇਨਾਮ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗ੍ਰਾਮ ਪੰਚਾਇਤ ਭਾਉਵਾਲ, ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ 19 ਸਤੰਬਰ ਨੂੰ ਭਾਉਵਾਲ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕੁਸ਼ਤੀ ਪ੍ਰੇਮੀਆਂ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 19-09-2026
ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗ੍ਰਾਮ ਪੰਚਾਇਤ ਭਾਉਵਾਲ, ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ 19 ਸਤੰਬਰ ਨੂੰ ਭਾਉਵਾਲ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕੁਸ਼ਤੀ ਪ੍ਰੇਮੀਆਂ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਪ੍ਰਬੰਧਕਾਂ ਅਨੁਸਾਰ ਕੁਸ਼ਤੀ ਮੇਲੇ ਦੌਰਾਨ 12 ਝੰਡੀ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ ਜਿਨ੍ਹਾਂ ਲਈ ਕੁੱਲ 13 ਲੱਖ ਰੁਪਏ ਦੇ ਇਨਾਮ ਰੱਖੇ ਗਏ ਹਨ। ਝੰਡੀ ਦੀਆਂ ਕੁਸ਼ਤੀਆਂ ਨਾਮੀ ਪਹਿਲਵਾਨਾਂ ਵਿਚਕਾਰ ਹੋਣਗੀਆਂ ਜਿਨਾਂ ਵਿਚ ਸ਼ੇਰਾ ਬਾਬਾ ਫਲਾਈ ਅਤੇ ਦਿਨੇਸ਼ ਗੁਲੀਆ, ਹਾਮਿਦ ਇਰਾਨ ਅਤੇ ਕਲਵਾ ਗੁੱਜਰ, ਜੋਂਟੀ ਗੁੱਜਰ ਅਤੇ ਤਾਲਿਬ ਬਾਬਾ ਫਲਾਹੀ, ਨਿਸ਼ਾਤ ਹਰਿਆਣਾ ਅਤੇ ਸਾਹਿਲ ਕੁਹਾਲੀ ਆਦਿ ਸ਼ਾਮਿਲ ਹਨ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਸਮੇਤ ਵੱਖ-ਵੱਖ ਇਲਾਕਿਆਂ ਤੋਂ ਨਾਮਵਰ ਪਹਿਲਵਾਨਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਿੰਡ ਦੀ ਪੰਚਾਇਤ, ਛਿੰਝ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਕੁਸ਼ਤੀ ਮੇਲੇ ਦੌਰਾਨ ਦਰਸ਼ਕਾਂ ਦੀ ਸਹੂਲਤ, ਪਾਰਕਿੰਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਇਲਾਕੇ ਦੇ ਸਮੂਹ ਕੁਸ਼ਤੀ ਪ੍ਰੇਮੀਆਂ ਅਤੇ ਸੰਗਤ ਨੂੰ ਇਸ ਵਿਸ਼ਾਲ ਕੁਸ਼ਤੀ ਮੇਲੇ ਵਿਚ ਪਹੁੰਚ ਕੇ ਪਹਿਲਵਾਨਾਂ ਦੀ ਹੌਸਲਾ ਅਫਜ਼ਾਈ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਵਿਚ ਮੈਡਮ ਦਿਵਿਆ ਕੰਵਰ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਪਿੰਡ ਗੋਲੂਮਾਜਰਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24