ਵਿਧਾਇਕ ਚੱਢਾ ਦੀ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ‘ ਤੰਦਰੁਸਤੀ ਦਾ ਸੁਨੇਹਾ ’ ਮੁਹਿੰਮ ਜਾਰੀ ਨਲਹੋਟੀ ਉੱਪਰਲੀ ਵਿਖੇ ਅੱਜ ਹੋਵੇਗਾ ਵਿਸ਼ੇਸ਼ ਸਮਾਗਮ
ਕਾਹਨਪੁਰ ਖੂਹੀ, 19 ਸਤੰਬਰ (ਗੁਰਬੀਰ ਸਿੰਘ ਵਾਲੀਆ)-ਨੌਜਵਾਨੀ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਹਲਕਾ ਰੂਪਨਗਰ ਵਿਚ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ ਦੀ ਪਹਿਲ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਹਰ ਐਤਵਾਰ ਖੇਡ ਮੈਦਾਨਾਂ ਵਿਚ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ।
ਕਾਹਨਪੁਰ ਖੂਹੀ, 19 ਸਤੰਬਰ (ਗੁਰਬੀਰ ਸਿੰਘ ਵਾਲੀਆ)-ਨੌਜਵਾਨੀ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਹਲਕਾ ਰੂਪਨਗਰ ਵਿਚ ‘ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ ਦੀ ਪਹਿਲ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਹਰ ਐਤਵਾਰ ਖੇਡ ਮੈਦਾਨਾਂ ਵਿਚ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ। ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਲਕੇ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਹਲਕੇ ਵਿਚ ਕਰੀਬ 150 ਖੇਡ ਸਟੇਡੀਅਮ ਅਤੇ ਖੇਡ ਮੈਦਾਨ ਤਿਆਰ ਕੀਤੇ ਗਏ ਹਨ, ਜਿਸ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੇ ਹੀ ਇਲਾਕੇ ਵਿਚ ਖੇਡਣ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਮੈਦਾਨ ਬਣਾਉਣਾ ਹੀ ਕਾਫ਼ੀ ਨਹੀਂ, ਸਗੋਂ ਇਨ੍ਹਾਂ ਨੂੰ ਨੌਜਵਾਨਾਂ ਦੀ ਨਿਯਮਤ ਖੇਡ ਗਤੀਵਿਧੀ ਦਾ ਕੇਂਦਰ ਬਣਾਉਣਾ ਵੀ ਜ਼ਰੂਰੀ ਹੈ। ਤੰਦਰੁਸਤੀ ਦਾ ਸੁਨੇਹਾ’ ਮੁਹਿੰਮ ਤਹਿਤ 20 ਸਤੰਬਰ, ਐਤਵਾਰ ਨੂੰ ਸਵੇਰੇ 5 ਵਜੇ ਪਿੰਡ ਨਲਹੋਟੀ ਉੱਪਰਲੀ ਦੇ ਖੇਡ ਸਟੇਡੀਅਮ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਮੌਕੇ ਕਬੱਡੀ ਖਿਡਾਰੀ ਅਤੇ ਪੰਜਾਬ ਦੇ ਨੌਜਵਾਨਾਂ ਵਿਚ ਜਾਣੇ ਜਾਂਦੇ ਪਿੰਕਾ ਜਰਗ ਪਹੁੰਚ ਕੇ ਨੌਜਵਾਨਾਂ ਨਾਲ ਖੇਡਾਂ ਅਤੇ ਤੰਦਰੁਸਤੀ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ। ਵਿਧਾਇਕ ਚੱਢਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਖੇਡ ਜਗਤ ਨਾਲ ਜੁੜੀਆਂ ਹੋਰ ਸ਼ਖ਼ਸੀਅਤਾਂ ਨੂੰ ਵੀ ਹਲਕੇ ਦੇ ਵੱਖ-ਵੱਖ ਖੇਡ ਮੈਦਾਨਾਂ ਵਿਚ ਸੱਦਾ ਦਿੱਤਾ ਜਾਵੇਗਾ। ਇਸੇ ਲੜੀ ਵਿਚ ਪਦਮ ਸ਼੍ਰੀ ਅਤੇ ਅਰਜੁਨ ਐਵਾਰਡੀ ਡੀ.ਐੱਸ.ਪੀ. ਅਜੇ ਠਾਕਰ ਪਹਿਲਾਂ ਵੀ ਰੂਪਨਗਰ ਦੇ ਖੇਡ ਮੈਦਾਨਾਂ ਵਿਚ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਤੰਦਰੁਸਤੀ ਦਾ ਸੁਨੇਹਾ ਦੇ ਚੁੱਕੇ ਹਨ। ਉਨ੍ਹਾਂ ਦੇ ਮੁੜ ਇਸ ਮੁਹਿੰਮ ਨਾਲ ਜੁੜਨ ਦੀ ਵੀ ਗੱਲ ਕਹੀ ਗਈ ਹੈ।