20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 15 ਬੋਤਲਾਂ ਸਮੇਤ ਨੌਜਵਾਨ ਕਾਬੂ

ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ)- ਭਾਵੇਂ ਸਥਾਨਕ ਪੁਲਿਸ ਵਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿਮ ਚਲਾਈ ਜਾ ਰਹੀ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਨੂਰਪੁਰ ਬੇਦੀ ਇਲਾਕੇ ਚ ਵਿਕਦੀ ਗੈਰ ਕਾਨੂੰਨੀ ਸ਼ਰਾਬ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਇੱਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 15 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 20-09-2026
ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ)- ਭਾਵੇਂ ਸਥਾਨਕ ਪੁਲਿਸ ਵਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿਮ ਚਲਾਈ ਜਾ ਰਹੀ ਹੈ ਪ੍ਰੰਤੂ ਇਸਦੇ ਬਾਵਜੂਦ ਵੀ ਨੂਰਪੁਰ ਬੇਦੀ ਇਲਾਕੇ ਚ ਵਿਕਦੀ ਗੈਰ ਕਾਨੂੰਨੀ ਸ਼ਰਾਬ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਇੱਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 15 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਕਰਤਾਰਪੁਰ ਤੋਂ ਹਿਆਤਪੁਰ ਨੂੰ ਜਾਂਦੀ ਸੜਕ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਮੁਲਾਜ਼ਮਾਂ ਨੂੰ ਉਸ ਦੀ ਹਰਕਤ ਸ਼ੱਕੀ ਲੱਗਣ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਕਤ ਵਿਅਕਤੀ ਕੋਲੋਂ 15 ਬੋਤਲਾਂ ਪਲਾਸਟਿਕ ਕਾਊਂਟਰ ਗੋਲਡ ਵਿਸਕੀ, ਜਿਨ੍ਹਾਂ ਤੇ ਫਾਰ ਸੇਲ ਇਨ ਯੂ ਟੀ ਚੰਡੀਗੜ੍ਹ ਦਰਜ ਸੀ, ਬਰਾਮਦ ਹੋਈਆਂ। ਕਾਬੂ ਕੀਤਾ ਗਿਆ ਨੌਜਵਾਨ ਬਰਾਮਦ ਸ਼ਰਾਬ ਸਬੰਧੀ ਕੋਈ ਲਾਇਸੈਂਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕਿਆ। ਪੁਲਿਸ ਨੇ ਬਰਾਮਦ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਕਥਿਤ ਦੋਸ਼ੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਪੁੱਤਰ ਦਿਲਬਾਗ ਚੰਦ, ਵਾਸੀ ਪਿੰਡ ਕਰਤਾਰਪੁਰ, ਥਾਣਾ ਨੂਰਪੁਰ ਬੇਦੀ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਪੁਰ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਵਿਕਾਸ ਲਈ 5 ਲੱਖ ਦੀ... ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਨਤਮਸਤਕ
Ad Position 24