20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਿਸਾਨ ਭਲਾਈ ਵਿਭਾਗ ਵਲੋਂ ਸਾਥੀ ਪੋਰਟਲ ਰਾਹੀਂ ਬੀਜ ਵਿਕਰੀ ਵਿਚ ਪਾਰਦਰਸ਼ਤਾ ਸੰਬੰਧੀ ਦਿੱਤੀ ਸਿਖਲਾਈ

ਰੂਪਨਗਰ, 19 ਸਤੰਬਰ (ਯਸ਼ਵੰਤ ਬੱਸੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਦੇ ਪੰਜ ਬਲਾਕਾਂ ਵਿਚ ਜ਼ਿਲ੍ਹੇ ਦੇ ਸਮੂਹ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਦੀ ਵਰਤੋਂ ਸਬੰਧੀ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਕੁਨਾਲ ਫਰਵਾਨ ਵਲੋਂ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 20-09-2026
ਰੂਪਨਗਰ, 19 ਸਤੰਬਰ (ਯਸ਼ਵੰਤ ਬੱਸੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਦੇ ਪੰਜ ਬਲਾਕਾਂ ਵਿਚ ਜ਼ਿਲ੍ਹੇ ਦੇ ਸਮੂਹ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਦੀ ਵਰਤੋਂ ਸਬੰਧੀ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਕੁਨਾਲ ਫਰਵਾਨ ਵਲੋਂ ਬੀਜ ਵਿਕਰੇਤਾਵਾਂ ਨੂੰ ਸਾਥੀ ਪੋਰਟਲ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਪੋਰਟਲ ਰਾਹੀਂ ਬੀਜ ਦੀ ਵਿਕਰੀ ਕਰਨ, ਕਿਸਾਨਾਂ ਨੂੰ ਬੀਜ ਵੇਚਣ ਸਮੇਂ ਲੋੜੀਂਦੀ ਜਾਣਕਾਰੀ ਦਰਜ ਕਰਨ, ਵਿਕਰੀ ਨਾਲ ਸਬੰਧਿਤ ਰਿਕਾਰਡ ਪੋਰਟਲ ’ਤੇ ਦਰਜ ਕਰਨ ਅਤੇ ਪੋਰਟਲ ਦੀ ਵਰਤੋਂ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਨਿਰਮਲ ਸਿੰਘ ਨੇ ਸਮੂਹ ਬੀਜ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਸਬੰਧਿਤ ਕਾਨੂੰਨਾਂ ਦੀ ਪੂਰੀ ਪਾਲਣਾ ਕਰਦੇ ਹੋਏ ਹੀ ਕੀਤੀ ਜਾਵੇ। ਉਨ੍ਹਾਂ ਨੇ ਟੈਗਿੰਗ ਜਾਂ ਨਿਰਧਾਰਤ ਪ੍ਰਕਿਰਿਆ ਦੀ ਉਲੰਘਣਾ ਕਰਕੇ ਖਾਦ ਦੀ ਵਿਕਰੀ ਕਰਨ ਤੋਂ ਇਲਾਵਾ ਅਣਅਧਿਕਾਰਤ ਬੀਜ, ਖਾਦ ਜਾਂ ਕੀਟਨਾਸ਼ਕਾਂ ਦੀ ਵਿਕਰੀ ਨਾ ਕਰਨ ਲਈ ਸਖ਼ਤ ਹਦਾਇਤ ਕੀਤੀ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਡੀਲਰ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸਿਖਲਾਈ ਦੌਰਾਨ ਵਿਭਾਗੀ ਅਧਿਕਾਰੀਆਂ ਵਲੋਂ ਬੀਜ ਵਿਕਰੇਤਾਵਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਸਾਥੀ ਪੋਰਟਲ ਸਮੇਤ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਵਿਕਰੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਦੇ ਹੱਲ ਸਬੰਧੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਦੌਰਾਨ ਬੀਜ ਵਿਕਰੇਤਾਵਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦੇਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਸਿਖਲਾਈ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਲਵਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਧਾ ਅਸ਼ਟਮੀ ਮੌਕੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਜਨਗਣਨਾ -2027 ਸੰਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦੋ ਰੋਜ਼ਾ ਸਿਖਲਾਈ ਕਰਵਾਈ
Ad Position 24