ਕੈਬਨਿਟ ਮੰਤਰੀ ਬੈਂਸ ਵਲੋਂ ਅੱਪਰ ਮੀਢਵਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)- ਪੰਜਾਬ ਸਰਕਾਰ ਵਲੋਂ ਚੱਲ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਪਰ ਮੀਢਵਾ ਤੋਂ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਜਾਵੇਗੀ।
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਕਰਨੈਲ ਸਿੰਘ)- ਪੰਜਾਬ ਸਰਕਾਰ ਵਲੋਂ ਚੱਲ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਪਰ ਮੀਢਵਾ ਤੋਂ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਜਾਵੇਗੀ। ਇਸ ਤੀਰਥ ਯਾਤਰਾ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਬਿੱਲੂ ਰਾਣਾ, ਸਰਪੰਚ ਨਿੱਧੀ ਰਾਣੀ, ਅੰਜਨਾ ਚੰਦੇਲ, ਸੋਨੂੰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।