20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੰਗਲ ’ ਚ ਭਾਜਪਾ ਦੇ ਮੁੱਖ ਦਫ਼ਤਰ ਦਾ ਉਦਘਾਟਨ ਅੱਜ ਭਾਜਪਾ ਦੀ ਵਧੀ ਸਰਗਰਮੀ ਨਾਲ ਸਿਆਸੀ ਗਲਿਆਰਿਆਂ ’ਚ ਹਲਚਲ ਹੋਈ ਤੇਜ਼

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਵਿਚ ਵੱਡੀ ਸਰਗਰਮੀ ਦਾ ਸੰਕੇਤ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਨੰਗਲ ਵਿਖੇ ਖੋਲਿਆ ਜਾ ਰਿਹਾ ਹੈ, ਜਿਸ ਦਾ ਰਸਮੀ ਉਦਘਾਟਨ ਅੱਜ 20 ਸਤੰਬਰ ਦਿਨ ਐਤਵਾਰ ਨੂੰ ਰਾਸ਼ਟਰੀ ਸੰਤ ਬਾਬਾ ਬਾਲ ਜੀ ਊਨਾ ਸਾਹਿਬ ਵਾਲਿਆਂ ਵਲੋਂ ਰਸਮੀ ਤੌਰ ’ਤੇ ਕੀਤਾ ਜਾਵੇਗਾ। ਇਸ ਸਬੰਧੀ ਸਮੁੱਚੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 20-09-2026
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਵਿਚ ਵੱਡੀ ਸਰਗਰਮੀ ਦਾ ਸੰਕੇਤ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਨੰਗਲ ਵਿਖੇ ਖੋਲਿਆ ਜਾ ਰਿਹਾ ਹੈ, ਜਿਸ ਦਾ ਰਸਮੀ ਉਦਘਾਟਨ ਅੱਜ 20 ਸਤੰਬਰ ਦਿਨ ਐਤਵਾਰ ਨੂੰ ਰਾਸ਼ਟਰੀ ਸੰਤ ਬਾਬਾ ਬਾਲ ਜੀ ਊਨਾ ਸਾਹਿਬ ਵਾਲਿਆਂ ਵਲੋਂ ਰਸਮੀ ਤੌਰ ’ਤੇ ਕੀਤਾ ਜਾਵੇਗਾ। ਇਸ ਸਬੰਧੀ ਸਮੁੱਚੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਰੇਲਵੇ ਰੋਡ, ਟੀ.ਵੀ.ਐਸ. ਸ਼ੋਅਰੂਮ ਦੇ ਨੇੜੇ ਨੰਗਲ ਵਿਖੇ ਖੁੱਲ੍ਹ ਰਿਹਾ ਮੁੱਖ ਦਫ਼ਤਰ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਹੋਵੇਗਾ। ਉਹਨਾਂ ਦੱਸਿਆ ਕਿ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਵਲੋਂ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਵਿਸ਼ੇਸ਼ ਤੌਰ ਤੇ ਅਸ਼ੀਰਵਾਦ ਦਿੱਤਾ ਜਾਵੇਗਾ ਉਨ੍ਹਾਂ ਦੇ ਨੰਗਲ ਆਗਮਨ ਨੂੰ ਲੈ ਕੇ ਹਲਕੇ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਸਿਆਸੀ ਗਲਿਆਰਿਆਂ ਵਿਚ ਇਸ ਨੂੰ ਭਾਜਪਾ ਦੀ ਆਉਂਦੀਆਂ ਚੋਣਾਂ ਲਈ ਤਿਆਰੀਆਂ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਡਾ. ਸ਼ਰਮਾ ਨੇ ਦੱਸਿਆ ਕਿ ਇਸ ਦਫ਼ਤਰ ਦੇ ਸ਼ੁਰੂ ਹੋਣ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਕਾਰਜਕਰਤਾਵਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਸਾਂਝਾ ਮੰਚ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜਿੰਦਵੜੀ ਅੱਪਰ , ਸੈਣੀ ਮਾਜਰਾ ਤੋਂ ਬੱਸ ਰਵਾਨਾ ਅਗਲੀ ਖ਼ਬਰ ਪੱਤਰਕਾਰ ਅਵਤਾਰ ਸਿੰਘ ਕੰਬੋਜ ਦੇ ਮਾਤਾ ਦਾ ਭੋਗ ਅੱਜ
Ad Position 24