20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜਿੰਦਵੜੀ ਅੱਪਰ , ਸੈਣੀ ਮਾਜਰਾ ਤੋਂ ਬੱਸ ਰਵਾਨਾ

ਢੇਰ, 19 ਸਤੰਬਰ (ਸ਼ਿਵ ਕੁਮਾਰ ਕਾਲੀਆ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਜਿੰਦਵੜੀ ਅੱਪਰ, ਸੈਣੀ ਮਾਜਰਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੱਸ ਵਿਚ ਸਵਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 20-09-2026
ਢੇਰ, 19 ਸਤੰਬਰ (ਸ਼ਿਵ ਕੁਮਾਰ ਕਾਲੀਆ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਜਿੰਦਵੜੀ ਅੱਪਰ, ਸੈਣੀ ਮਾਜਰਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੱਸ ਵਿਚ ਸਵਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸ਼ਰਧਾਲੂਆਂ ਵਿਚ ਤੀਰਥ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕਈ ਬਜ਼ੁਰਗ ਆਪਣੀ ਇੱਛਾ ਹੋਣ ਦੇ ਬਾਵਜੂਦ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਜਿਹੇ ਸ਼ਰਧਾਲੂਆਂ ਲਈ ਸਹਾਇਕ ਸਾਬਤ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਦੀ ਸ਼ਲਾਘਾ ਕੀਤੀ। ਬੱਸ ਰਵਾਨਾ ਹੋਣ ਮੌਕੇ ਸ਼ਰਧਾਲੂਆਂ ਨੇ ਧਾਰਮਿਕ ਜੈਕਾਰਿਆਂ ਨਾਲ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ। ਇਸ ਮੌਕੇ ਅਮਰਜੀਤ ਸਿੰਘ, ਸੈਣੀ ਮਾਜਰਾ ਸਰਪੰਚ ਜੀਤ ਰਾਮ, ਜੁਝਾਰ ਸਿੰਘ ਆਸਪੁਰ ਮੈਂਬਰ ਸੈਣੀ ਵੈੱਲਫੇਅਰ ਬੋਰਡ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ( ਲੜਕੀਆਂ ) ਮੁਕਾਬਲਿਆਂ ’ ਚ ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨੰਗਲ ’ ਚ ਭਾਜਪਾ ਦੇ ਮੁੱਖ ਦਫ਼ਤਰ ਦਾ ਉਦਘਾਟਨ ਅੱਜ ਭਾਜਪਾ ਦੀ ਵਧੀ ਸਰਗਰਮੀ ਨਾਲ ਸਿਆਸੀ ਗਲਿਆਰਿਆਂ ’ਚ ਹਲਚਲ ਹੋਈ ਤੇਜ਼
Ad Position 24