20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜ਼ਿਲ੍ਹਾ ਪੱਧਰੀ ਫੁੱਟਬਾਲ ( ਲੜਕੀਆਂ ) ਮੁਕਾਬਲਿਆਂ ’ ਚ ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 19 ਸਤੰਬਰ (ਯਸ਼ਵੰਤ ਬੱਸੀ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਫੁੱਟਬਾਲ ਲੜਕੀਆਂ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਠੇੜੀ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਖਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀਆਂ ਖਿਡਾਰਨਾਂ ਨੇ ਰੂਪਨਗਰ ਜ਼ੋਨ ਵਲੋਂ ਖੇਡਦਿਆਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ।

Ad Position 21
No active advertisement
ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਨਾਲ। 20-09-2026
ਰੂਪਨਗਰ, 19 ਸਤੰਬਰ (ਯਸ਼ਵੰਤ ਬੱਸੀ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਫੁੱਟਬਾਲ ਲੜਕੀਆਂ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਠੇੜੀ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਖਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀਆਂ ਖਿਡਾਰਨਾਂ ਨੇ ਰੂਪਨਗਰ ਜ਼ੋਨ ਵਲੋਂ ਖੇਡਦਿਆਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਅੰਡਰ-14 ਮੁਕਾਬਲੇ ਵਿਚ ਰੂਪਨਗਰ ਜ਼ੋਨ ਨੇ ਘਨੋਲੀ ਜ਼ੋਨ ਅਤੇ ਸ੍ਰੀ ਅਨੰਦਪੁਰ ਸਾਹਿਬ ਜ਼ੋਨ ਨੂੰ ਹਰਾ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਰੂਪਨਗਰ ਜ਼ੋਨ ਦੀ ਟੀਮ ਵਿਚ ਖ਼ਾਲਸਾ ਮਾਡਲ ਸਕੂਲ ਦੀਆਂ ਖਿਡਾਰਨਾ ਸਿਮਰਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਜਸਮੀਤ ਕੌਰ, ਸਹਿਜਪ੍ਰੀਤ ਕੌਰ, ਅਨੀਸ਼ਾ, ਨਵਦੀਪ ਕੌਰ, ਪ੍ਰਭਜੋਤ ਕੌਰ, ਸੁਖਮਨਪ੍ਰੀਤ ਕੌਰ , ਹਰਸ਼ਪ੍ਰੀਤ ਕੌਰ ਅਤੇ ਅਨੰਨਿਆ ਸ਼ਾਮਿਲ ਸਨ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿਚ ਰੂਪਨਗਰ ਜ਼ੋਨ ਨੇ ਤੀਜਾ ਸਥਾਨ ਹਾਸਲ ਕੀਤਾ। ਜਿਸ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾ ਪ੍ਰਭਜੋਤ ਕੌਰ, ਸਹਿਜਪ੍ਰੀਤ ਕੌਰ, ਦਮਨਪ੍ਰੀਤ ਕੌਰ, ਲਵਲੀਨ ਕੌਰ, ਪ੍ਰਭਜੋਤ ਕੌਰ ਅਤੇ ਸੋਨਾਕਸ਼ੀ ਸ਼ਾਮਿਲ ਸਨ। ਅੰਡਰ-14 ਵਿਚ ਜਸਮੀਤ ਕੌਰ, ਸਹਿਜਪ੍ਰੀਤ ਕੌਰ ਤੇ ਅਨੀਸ਼ਾ ਅਤੇ ਅੰਡਰ-17 ਵਿਚ ਦਮਨਪ੍ਰੀਤ ਕੌਰ ਦੀ ਰਾਜ ਪੱਧਰੀ ਖੇਡਾਂ ਲਈ ਚੋਣ ਹੋਈ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰਨਾ ਅਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਜਿੱਤਾ ਅਮਰਜੀਤ ਸਿੰਘ ਭੁੱਲਰ, ਫੁੱਟਬਾਲ ਕੋਚ ਸਰਬਜੀਤ ਸਿੰਘ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ’ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਫੁੱਟਬਾਲ ਕੋਚ ਸਰਬਜੀਤ ਸਿੰਘ, ਸ਼ੈਲਜਾ, ਵਿਨੀਤ ਭੱਲਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਮੂਹ ਮੁਲਾਜ਼ਮ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ’ ਤੇ ਭਰੋਸਾ ਰੱਖਣ - ਗਰਚਾ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜਿੰਦਵੜੀ ਅੱਪਰ , ਸੈਣੀ ਮਾਜਰਾ ਤੋਂ ਬੱਸ ਰਵਾਨਾ
Ad Position 24