20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਦੇ ਸਮੂਹ ਮੁਲਾਜ਼ਮ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ’ ਤੇ ਭਰੋਸਾ ਰੱਖਣ - ਗਰਚਾ

ਨੂਰਪੁਰ ਬੇਦੀ, 19 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਸ਼ੰਕੇ ਜ਼ਾਹਿਰ ਨਾ ਕਰਨ। ਸਰਕਾਰ ਹਰ ਹੀਲਾ ਵਸੀਲਾ ਵਰਤ ਕੇ ਮੁਲਾਜ਼ਮ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਲੁੰਬੜ ਚਾਲਾਂ ਚਲ ਰਹੀ ਹੈ।

Ad Position 21
No active advertisement
ਅਜੀਤ ਡੈਸਕ 20-09-2026
ਨੂਰਪੁਰ ਬੇਦੀ, 19 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨਾਨ-ਟੀਚਿੰਗ ਅਤੇ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਸ਼ੰਕੇ ਜ਼ਾਹਿਰ ਨਾ ਕਰਨ। ਸਰਕਾਰ ਹਰ ਹੀਲਾ ਵਸੀਲਾ ਵਰਤ ਕੇ ਮੁਲਾਜ਼ਮ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਲੁੰਬੜ ਚਾਲਾਂ ਚਲ ਰਹੀ ਹੈ। ਇਸ ਲੀਡਰਸ਼ਿਪ ਦੇ ਯਤਨਾਂ ਸਦਕਾ ਹੀ ਮੁਲਾਜ਼ਮ ਵਰਗ ਇੱਕ ਪਲੇਟਫਾਰਮ ’ਤੇ ਇਕੱਠਾ ਹੋਇਆ ਹੈ ਅਤੇ ਸਰਕਾਰ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਣ-ਬੁੱਝ ਕੇ ਮੁਲਾਜ਼ਮ ਆਗੂਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਦੀਆਂ ਫੋਟੋਆਂ ਵਾਇਰਲ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਵਿਚ ਇਹ ਸੁਨੇਹਾ ਜਾ ਸਕੇ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਲਈਆਂ ਹਨ।ਗਰਚਾ ਨੇ ਪੰਜਾਬ ਦੇ ਹਰੇਕ ਕੈਡਰ ਦੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਨਾਲ ਹੋਣ ਵਾਲੀ ਦੂਸਰੀ ਮੀਟਿੰਗ ਦਾ ਇੰਤਜ਼ਾਰ ਕਰਨ ਅਤੇ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਹੋ ਕੇ ਪਹਿਲਾਂ ਵਾਂਗ ਇਸ ਲੀਡਰਸ਼ਿਪ ਦਾ ਸਾਥ ਦੇਣ, ਤਾਂ ਜੋ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਮਨਵਾਈਆਂ ਜਾ ਸਕਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੂਰਮਾਜਰਾ ਵਿਖੇ ਮਨਾਇਆ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦਾ ਜਨਮ ਦਿਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ( ਲੜਕੀਆਂ ) ਮੁਕਾਬਲਿਆਂ ’ ਚ ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24