20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਿੰਡ ਬੂਰਮਾਜਰਾ ਵਿਖੇ ਮਨਾਇਆ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦਾ ਜਨਮ ਦਿਨ

ਮੋਰਿੰਡਾ, 19 ਸਤੰਬਰ (ਤਰਲੋਚਨ ਸਿੰਘ ਕੰਗ)-ਪਿੰਡ ਬੂਰਮਾਜਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪਿੰਡ ਵਾਸੀਆਂ ਨਾਲ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਤੇ ਪਿੰਡ ਵਾਸੀਆਂ ਨਾਲ ਹਮੇਸ਼ਾ ਜੁੜੇ ਰਹਿਣਗੇ, ਜਿਹਨਾਂ ਨੇ ਉਹਨਾਂ ਦੇ ਚੰਗੇ-ਮਾੜੇ ਸਮੇਂ ਵਿਚ ਹਮੇਸ਼ਾ ਸਾਥ ਦਿੱਤਾ।

Ad Position 21
No active advertisement
ਅਜੀਤ ਡੈਸਕ 20-09-2026
ਮੋਰਿੰਡਾ, 19 ਸਤੰਬਰ (ਤਰਲੋਚਨ ਸਿੰਘ ਕੰਗ)-ਪਿੰਡ ਬੂਰਮਾਜਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪਿੰਡ ਵਾਸੀਆਂ ਨਾਲ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਤੇ ਪਿੰਡ ਵਾਸੀਆਂ ਨਾਲ ਹਮੇਸ਼ਾ ਜੁੜੇ ਰਹਿਣਗੇ, ਜਿਹਨਾਂ ਨੇ ਉਹਨਾਂ ਦੇ ਚੰਗੇ-ਮਾੜੇ ਸਮੇਂ ਵਿਚ ਹਮੇਸ਼ਾ ਸਾਥ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਆਪਣੇ ਕਾਰਜਕਾਲ ਵਿਚ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣ ਵਿਚ ਪੂਰਾ ਯੋਗਦਾਨ ਪਾਇਆ। ਜਿਸ ਵਿਚ ਪਿੰਡ ਵਾਸੀਆਂ ਨੇ ਵੀ ਉਹਨਾਂ ਦਾ ਪੂਰਾ ਸਹਿਯੋਗ ਕੀਤਾ। ਸ੍ਰੀ ਕੰਗ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਮਿਊਨਿਟੀ ਸੈਂਟਰ ਦੀ ਉਸਾਰੀ ਕਰਵਾ ਰਹੇ ਹਨ, ਜੋ ਕਿ ਬਹੁਤ ਜਲਦ ਪੂਰੀ ਹੋ ਜਾਵੇਗੀ। ਉਹਨਾਂ ਕਿਹਾ ਕਿ ਪਿੰਡ ਵਿਚ ਕਮਿਊਨਿਟੀ ਸੈਂਟਰ ਬਣਨ ਨਾਲ ਪਿੰਡ ਦੇ ਧਾਰਮਿਕ ਤੇ ਸਮਾਜਿਕ ਕਾਰਜਾਂ ਲਈ ਲਾਹੇਵੰਦ ਸਾਬਿਤ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ, ਸ਼ੇਰ ਸਿੰਘ, ਮਲਕੀਤ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਤੇਜਪਾਲ ਸਿੰਘ ਤੇਜੀ, ਰਵਿੰਦਰ ਸਿੰਘ ਸਰਪੰਚ, ਸਾਬਕਾ ਸਰਪੰਚ ਸੁਖਦੇਵ ਸਿੰਘ, ਮੇਜਰ ਸਿੰਘ, ਮੋਹਨ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਬਕਾ ਮਹਿੰਦਰ ਸਿੰਘ, ਬੱਟੂ ਸਿੰਘ, ਕੂੜਾ ਰਾਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸ਼ੂਟਿੰਗ ਮੁਕਾਬਲੇ ਸੰਪੰਨ ਅਗਲੀ ਖ਼ਬਰ ਪੰਜਾਬ ਦੇ ਸਮੂਹ ਮੁਲਾਜ਼ਮ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ’ ਤੇ ਭਰੋਸਾ ਰੱਖਣ - ਗਰਚਾ
Ad Position 24