70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸ਼ੂਟਿੰਗ ਮੁਕਾਬਲੇ ਸੰਪੰਨ
ਰੂਪਨਗਰ, 19 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸ਼ੂਟਿੰਗ ਖੇਡ ਦੇ ਮੁਕਾਬਲੇ ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਰੂਪਨਗਰ ਵਿਖੇ ਸੰਪੰਨ ਹੋਏ। ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਅੰਡਰ -17 ਲੜਕੇ ਅਤੇ ਲੜਕੀਆਂ ਦੇ ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਵਲੋਂ ਕੀਤੀ ਗਈ।
ਸ
ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਪ੍ਰਬੰਧਕ ਐੱਸ.ਐੱਸ.ਪੀ. ਰੂਪਨਗਰ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ।
20-09-2026
ਰੂਪਨਗਰ, 19 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸ਼ੂਟਿੰਗ ਖੇਡ ਦੇ ਮੁਕਾਬਲੇ ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਰੂਪਨਗਰ ਵਿਖੇ ਸੰਪੰਨ ਹੋਏ। ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਅੰਡਰ -17 ਲੜਕੇ ਅਤੇ ਲੜਕੀਆਂ ਦੇ ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਵਲੋਂ ਕੀਤੀ ਗਈ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਅਤੇ ਉਪ-ਕਨਵੀਨਰ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੂਟਿੰਗ ਦੇ ਪੀਪ ਸਾਈਟ ਏਅਰ ਰਾਈਫਲ, ਏਅਰ ਪਿਸਟਲ ਅਤੇ ਓਪਨ ਸਾਈਟ ਏਅਰ ਰਾਈਫਲ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲਿ੍ਹਆਂ ਤੋਂ ਪਹੁੰਚੇ ਲਗਭਗ 365 ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪੀਪ ਸਾਈਟ ਏਅਰ ਰਾਈਫਲ ਦੇ ਲੜਕਿਆਂ ਦੇ ਵਿਅਕਤੀਗਤ ਮੁਕਾਬਲੇ ਵਿਚ ਰੂਪਨਗਰ ਦੇ ਈਸਟਵਰਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਟੀਮ ਮੁਕਾਬਲਿਆਂ ਵਿਚ ਫਾਜ਼ਿਲਕਾ ਜ਼ਿਲ੍ਹਾ ਅੱਵਲ ਰਿਹਾ। ਲੜਕੀਆਂ ਦੇ ਵਰਗ ਵਿਚ ਕਪੂਰਥਲਾ ਦੀ ਹਰਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਟੀਮ ਮੁਕਾਬਲਿਆਂ ਵਿਚ ਅੰਮ੍ਰਿਤਸਰ ਜ਼ਿਲ੍ਹਾ ਮੋਹਰੀ ਰਿਹਾ। ਇਸ ਮੌਕੇ ਐਸ. ਐਸ. ਪੀ. ਰੂਪਨਗਰ ਮਨਿੰਦਰ ਸਿੰਘ ਜੇਤੂ ਖਿਡਾਰੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਵਧਾਈ ਦੇਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੇ ਦੌਰ ਵਿਚ ਖਿਡਾਰੀ ਅਤੇ ਉਹਨਾਂ ਦੇ ਮਾਤਾ-ਪਿਤਾ ਸਮੇਂ ਨੂੰ ਖੇਡ, ਪੜ੍ਹਾਈ, ਮਾਨਸਿਕ ਅਤੇ ਸਰੀਰਕ ਸਿਹਤ ਬਣਾਈ ਰੱਖਣ ਵਿਚ ਲਗਾ ਰਹੇ ਹਨ। ਉਹਨਾਂ ਕਿਹਾ ਕਿ ਇਸ ਵੇਲੇ ਨੌਜਵਾਨ ਪੀੜ੍ਹੀ ਨੂੰ ਸਾਂਭਣਾ ਅਤੇ ਉਹਨਾਂ ਨੂੰ ਸੇਧ ਦੇਣੀ ਮਾਤਾ-ਪਿਤਾ, ਅਧਿਆਪਕਾਂ ਅਤੇ ਸਕੂਲਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੇ ਅੰਤ ਵਿਚ ਸਟੇਟ ਅਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ, ਜਨਰਲ ਸਕੱਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਨੇ ਕੋਚਾਂ, ਇੰਚਾਰਜ ਸਾਹਿਬਾਨ, ਵਿਦਿਆਰਥੀਆਂ ਦੇ ਮਾਪਿਆਂ ਅਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ ਸੁਖਜਿੰਦਰ ਸਿੰਘ, ਵਾਇਸ ਚੈਅਰਪਰਸਨ ਹਰਮਿੰਦਰ ਕੌਰ, ਪ੍ਰਿੰਸੀਪਲ ਰਾਜਨ ਚੋਪੜਾ, ਪ੍ਰਬੰਧਕੀ ਅਫ਼ਸਰ ਗੁਰੂਦਿਆਲ ਸਿੰਘ, ਨਵਜੋਤ ਕੌਰ, ਦੀਪਕ ਕੁਮਾਰ ਰਾਣਾ, ਐਚ.ਓ.ਡੀ. ਸਪੋਰਟਸ ਸਾਸਾ ਸਮੇਤ ਹੋਰ ਪਤਵੰਤੇ ਅਤੇ ਖੇਡ ਅਧਿਕਾਰੀ ਹਾਜ਼ਰ ਸਨ।