20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਇਲਾਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਵਿਧਾਇਕ ਚੱਢਾ

ਪੁਰਖਾਲੀ, 19 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣਨ ਅਤੇ ਵਿਕਾਸ ਕਾਰਜਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਦੇ ਮਕਸਦ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਰਾਮਗੜ੍ਹ ਅਤੇ ਕਕੌਟ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਸੁਣੇ ਗਏ।

Ad Position 21
No active advertisement
ਕਕੌਟ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ ਕਰਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ। ਤਸਵੀਰ:ਅੰਮ੍ਰਿਤਪਾਲ ਸਿੰਘ ਬੰਟੀ 20-09-2026
ਪੁਰਖਾਲੀ, 19 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣਨ ਅਤੇ ਵਿਕਾਸ ਕਾਰਜਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਦੇ ਮਕਸਦ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਰਾਮਗੜ੍ਹ ਅਤੇ ਕਕੌਟ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਸੁਣੇ ਗਏ। ਲੋਕ ਮਿਲਣੀ ਦੌਰਾਨ ਵਿਧਾਇਕ ਵਲੋਂ ਪਿੰਡਾਂ ਵਿਚ ਲੋੜੀਂਦੇ ਵਿਕਾਸ ਕਾਰਜਾਂ ਲਈ ਪੰਚਾਇਤੀ ਨੁਮਾਇੰਦ ਿਆਂ ਨੂੰ ਗਰਾਂਟਾਂ ਦੇ ਚੈੱਕ ਵੀ ਸੌਂਪੇ ਗਏ। ਪਿੰਡ ਰਾਮਗੜ੍ਹ ਲਈ 3 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ, ਜਦਕਿ ਪਿੰਡ ਕਕੋਟ ਲਈ ਵੀ 3 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਗਈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋਂ ਲੋਕਾਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਰਾਹੀਂ ਜਿੱਥੇ ਸਥਾਨਕ ਸਮੱਸਿਆਵਾਂ ਦੀ ਜਾਣਕਾਰੀ ਮਿਲਦੀ ਹੈ, ਉੱਥੇ ਵਿਕਾਸ ਕਾਰਜਾਂ ਦੀਆਂ ਤਰਜੀਹਾਂ ਤੈਅ ਕਰਨ ਵਿਚ ਵੀ ਸਹਾਇਤਾ ਮਿਲਦੀ ਹੈ।। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਲਈ ਮਿਲਣ ਵਾਲੀ ਗਰਾਂਟ ਦੀ ਵਰਤੋਂ ਨਿਯਮਾਂ ਅਨੁਸਾਰ ਪਿੰਡ ਦੀਆਂ ਤਰਜੀਹੀ ਲੋੜਾਂ ’ਤੇ ਕੀਤੀ ਜਾਵੇ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ’ਤੇ ਬਣਦੀ ਕਾਰਵਾਈ ਲਈ ਸਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾਵੇਗਾ। ਇਸ ਮੌਕੇ ਮਲਕੀਤ ਸਿੰਘ ਭੰਗੂ ਚੇਅਰਮੈਨ ਬਲਾਕ ਸੰਮਤੀ, ਚੇਅਰਮੈਨ ਸੁਖਦੇਵ ਸਿੰਘ, ਬਲਾਕ ਪ੍ਰਧਾਨ ਪਰਮਿੰਦਰ ਬਾਲਾ, ਪਿੰਡ ਰਾਮਗੜ੍ਹ ਅਤੇ ਕਕੌਟ ਦੇ ਪੰਚਾਇਤੀ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਵਲੋਂ ਵਿਕਾਸ ਕਾਰਜਾਂ ਲਈ ਗਰਾਂਟ ਮੁਹੱਈਆ ਕਰਵਾਉਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਟਰੇਡ ਕਮਿਸ਼ਨ ਰੂਪਨਗਰ ਨੇ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਕੀਤੀਆਂ ਵਿਚਾਰਾਂ ਅਗਲੀ ਖ਼ਬਰ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸ਼ੂਟਿੰਗ ਮੁਕਾਬਲੇ ਸੰਪੰਨ
Ad Position 24