ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਜ਼ੋਨ ‘ ਸੀ ’ ਕ੍ਰਿਕਟ ਮੁਕਾਬਲੇ ਵਿਚ ਸਰਕਾਰੀ ਕਾਲਜ ਰੂਪਨਗਰ ਜੇਤੂ
ਰੂਪਨਗਰ, 19 ਸਤੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਖੇਡ ਮੈਦਾਨ ਵਿਖੇ 14 ਤੋਂ 19 ਸਤੰਬਰ 2026 ਤੱਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ 7 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ।
ਰੂਪਨਗਰ, 19 ਸਤੰਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਖੇਡ ਮੈਦਾਨ ਵਿਖੇ 14 ਤੋਂ 19 ਸਤੰਬਰ 2026 ਤੱਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ 7 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਕ੍ਰਿਕਟ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰੋਪੜ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿਚ ਸਰਕਾਰੀ ਰਣਬੀਰ ਕਾਲਜ, ਸੰਗਰੂਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਫਾਈਨਲ ਮੁਕਾਬਲੇ ਵਿਚ ਸਰਕਾਰੀ ਕਾਲਜ ਰੋਪੜ ਦੇ ਜਸਕਰਨ ਸਿੰਘ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 23 ਗੇਂਦਾਂ ਵਿਚ 82 ਦੌੜਾਂ ਬਣਾਈਆਂ, ਜਿਸ ਲਈ ਉਸ ਨੂੰ ‘ਮੈਨ ਆਫ਼ ਦਾ ਮੈਚ’ ਐਲਾਨਿਆ ਗਿਆ। ਇਸੇ ਤਰ੍ਹਾਂ ਕਾਲਜ ਦੇ ਖਿਡਾਰੀ ਅਨੁਸ਼ ਪ੍ਰਾਸ਼ਰ ਨੇ ਪੂਰੇ ਟੂਰਨਾਮੈਂਟ ਦੌਰਾਨ 60 ਦੌੜਾਂ ਬਣਾਉਣ ਦੇ ਨਾਲ-ਨਾਲ 12 ਵਿਕਟਾਂ ਹਾਸਲ ਕੀਤੀਆਂ, ਜਿਸ ਲਈ ਉਸ ਨੂੰ ‘ਮੈਨ ਆਫ਼ ਦਾ ਸੀਰੀਜ਼’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਗੁਨਜੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਅਤੇ ਟੀਮ ਦੇ ਕੋਚ ਅਵਨੀਪ ਸੈਣੀ ਦੀ ਸ਼ਾਨਦਾਰ ਜਿੱਤ ਵਿਚ ਅਹਿਮ ਯੋਗਦਾਨ ਲਈ ਸ਼ਲਾਘਾ ਕੀਤੀ। ਮੁਕਾਬਲਿਆਂ ਦੌਰਾਨ ਰੈਫਰੀ ਦੀ ਭੂਮਿਕਾ ਜ਼ੋਰਾਵਰ ਸਿੰਘ ਅਤੇ ਹਰਸ਼ਦੀਪ ਸਿੰਘ ਨੇ ਨਿਭਾਈ। ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਖਿਡਾਰੀ ਹਾਜ਼ਰ ਸਨ।