20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਡਹਿਰ ਦੇ ਕਰਿਆਨਾ ਸਟੋਰ ਦੇ ਮਾਲਕ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਡਹਿਰ ਵਿਖੇ ਨਸ਼ੇ ਦਾ ਟੀਕਾ ਲਗਾਉਣ ਕਾਰਨ 32 ਵਰ੍ਹਿਆਂ ਦੇ ਨੌਜਵਾਨ ਹਰਵਿੰਦਰ ਸਿੰਘ ਦੀ ਹੋਈ ਮੌਤ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਮ੍ਰਿਤਕ ਦੇ ਪਿਤਾ ਅੱਛਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੇ ਹੀ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਸ੍ਰੀ ਚਮਕੌਰ ਸਾਹਿਬ, 19 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਡਹਿਰ ਵਿਖੇ ਨਸ਼ੇ ਦਾ ਟੀਕਾ ਲਗਾਉਣ ਕਾਰਨ 32 ਵਰ੍ਹਿਆਂ ਦੇ ਨੌਜਵਾਨ ਹਰਵਿੰਦਰ ਸਿੰਘ ਦੀ ਹੋਈ ਮੌਤ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਮ੍ਰਿਤਕ ਦੇ ਪਿਤਾ ਅੱਛਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੇ ਹੀ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅੱਛਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਲੜਕੇ ਨੂੰ ਉਕਤ ਦੁਕਾਨ ਦਵਿੰਦਰ ਕਰਿਆਨਾ ਸਟੋਰ ਦੇ ਮਾਲਕ ਦਵਿੰਦਰ ਸਿੰਘ ਨੇ ਜਾਣਬੁੱਝ ਕੇ ਕੋਈ ਨਸ਼ੀਲੀ/ਜ਼ਹਿਰੀਲੀ ਚੀਜ਼ ਖਵਾਈ/ਪਿਆਈ, ਜਿਸ ਦੇ ਸੇਵਨ ਨਾਲ ਉਸ ਦੀ ਮੌਤ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਅੱਛਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਦਵਿੰਦਰ ਸਿੰਘ ਖਿਲਾਫ਼ ਬੀ ਐਨ ਐਸ ਦੀ ਧਾਰਾ 105 (ਗੈਰ-ਇਰਾਦਤਨ ਕਤਲ) ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ। ਜਦਕਿ ਡੀ.ਐਸ.ਪੀ. ਮਨਜੀਤ ਸਿੰਘ ਔਲਖ ਨੇ ਦੋਸ਼ੀ ਦਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਉਂਦਾ ਸੀ ਅਤੇ ਇਸ ਖੇਤਰ ’ਚ ਉਸ ਦੇ ਹੋਰ ਕਿਹੜੇ-ਕਿਹੜੇ ਲਿੰਕ ਹਨ, ਤਾਂ ਜੋ ਨਸ਼ਾ ਤਸਕਰੀ ਦੀ ਪੂਰੀ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ‘ ਸਵੱਛਤਾ ਹੀ ਸੇਵਾ ’ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਭਾਕਿਯੂ ਰਾਜੇਵਾਲ ਬਲਾਕ ਮੋਰਿੰਡਾ ਦੀ ਪਿੰਡ ਨਥਮਲਪੁਰ ਵਿਖੇ ਹੋਈ ਇਕੱਤਰਤਾ
Ad Position 24