20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਗਰ ਕੌਂਸਲ ਵਲੋਂ ‘ ਸਵੱਛਤਾ ਹੀ ਸੇਵਾ ’ ਮੁਹਿੰਮ ਦੀ ਸ਼ੁਰੂਆਤ

ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 20-09-2026
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ 17 ਸਤੰਬਰ ਤੋਂ 17 ਅਕਤੂਬਰ ਤੱਕ ਚਲਾਈ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਮੁਹਿੰਮ ਦੀ ਸ਼ੁਰੂਆਤ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ, ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਬੰਸਲ, ਕਮਿਊਨਿਟੀ ਫੈਸੀਲੀਟੇਟਰ ਪਰਦੀਪ ਸਿੰਘ ਅਤੇ ਮੋਟੀਵੇਟਰ ਅਮਨਦੀਪ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਨੇ ਤਖ਼ਤਗੜ੍ਹ ਤੋਂ ਸਾਲਾਸਰ ਤੇ ਖਾਟੂਸ਼ਾਮ ਲਈ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਡਹਿਰ ਦੇ ਕਰਿਆਨਾ ਸਟੋਰ ਦੇ ਮਾਲਕ ਨੂੰ ਕਾਬੂ ਕਰਕੇ ਕੀਤਾ ਮਾਮਲਾ ਦਰਜ
Ad Position 24