ਵਿਧਾਇਕ ਚੱਢਾ ਨੇ ਤਖ਼ਤਗੜ੍ਹ ਤੋਂ ਸਾਲਾਸਰ ਤੇ ਖਾਟੂਸ਼ਾਮ ਲਈ ਬੱਸ ਕੀਤੀ ਰਵਾਨਾ
ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਤਹਿਤ ਅੱਜ ਪਿੰਡ ਤਖਤਗੜ੍ਹ ਤੋਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂਸ਼ਾਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਹੋਈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸਫਲ ਯਾਤਰਾ ਦੀ ਕਾਮਨਾ ਕੀਤੀ।
ਯ
ਯਾਤਰਾ ਬੱਸ ਨੂੰ ਰਵਾਨਾ ਕਰਨ ਸਮੇਂ ਵਿਧਾਇਕ ਚੱਢਾ। ਤਸਵੀਰ: ਰਾਜੇਸ਼ ਚੌਧਰੀ
20-09-2026
ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)–ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਤਹਿਤ ਅੱਜ ਪਿੰਡ ਤਖਤਗੜ੍ਹ ਤੋਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂਸ਼ਾਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਹੋਈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਯਾਤਰਾ ’ਤੇ ਜਾਣ ਵਾਲੀਆਂ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸਫਲ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਯਾਤਰਾ ’ਤੇ ਰਵਾਨਾ ਹੋ ਰਹੀਆਂ ਸੰਗਤਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਆਮ ਪਰਿਵਾਰਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਲੋਕ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਪਾਉਂਦੇ, ਪਰ ਇਸ ਯਾਤਰਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਸੰਗਤਾਂ ਨੇ ਇਸ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਯਾਤਰਾ ਦੀ ਸਫਲਤਾ ਲਈ ਅਰਦਾਸ ਕੀਤੀ।