20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹੁਸੈਨਪੁਰ ਦੇ ਵਿਕਾਸ ਲਈ ਵਿਧਾਇਕ ਚੱਢਾ ਵਲੋਂ 10 ਲੱਖ ਦੀ ਗ੍ਰਾਂਟ

ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਹੁਸੈਨਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਸੁਣੀਆਂ ਗਈਆਂ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਵੀ ਪ੍ਰਦਾਨ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-09-2026
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਹੁਸੈਨਪੁਰ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਸੁਣੀਆਂ ਗਈਆਂ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਵੀ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵਲੋਂ ਗਲੀਆਂ-ਨਾਲੀਆਂ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ ਗਏ। ਦਿਨੇਸ਼ ਚੱਢਾ ਨੇ ਕਿਹਾ ਕਿ ਗ੍ਰਾਂਟ ਦੀ ਵਰਤੋਂ ਪਿੰਡ ਦੀਆਂ ਤਰਜੀਹੀ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਲਈ ਕੀਤੀ ਜਾਵੇ ਅਤੇ ਰਾਸ਼ੀ ਦੀ ਪਾਰਦਰਸ਼ੀ ਤੇ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀ ਤਰਜੀਹ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਸਰਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਜਸਪ੍ਰੀਤ ਸਿੰਘ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਗੁਰਚਰਨ ਸਿੰਘ, ਸਪੋਰਟਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ, ਜਗਦੀਪ ਸਿੰਘ ਭੰਗੂ, ਗਗਨਦੀਪ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਅਜੀਤ ਸਿੰਘ ਫੌਜੀ, ਘੋਲਾਂ ਸਿੰਘ, ਦਰਸ਼ਨ ਸਿੰਘ, ਬਿਕਰਮਜੀਤ ਸਿੰਘ, ਬਾਵਾ ਸਿੰਘ, ਇੰਦਰਜੀਤ ਸਿੰਘ ਨੰਬਰਦਾਰ, ਪ੍ਰੇਮ ਸਿੰਘ ਨੰਬਰਦਾਰ, ਜਾਗਰ ਸਿੰਘ ਪੇਂਟਰ, ਹਰਿੰਦਰ ਸਿੰਘ ਲੰਬੜਦਾਰ, ਦਲਜੀਤ ਸਿੰਘ, ਹਰਸ਼ਨੂਰ, ਮਹਾਵੀਰ ਪ੍ਰਸ਼ਾਦ, ਭੁਪਿੰਦਰ ਸਿੰਘ, ਸਾਧਾ ਸਿੰਘ, ਦਿਲਬਾਗ ਸਿੰਘ ਸਾਬਕਾ ਸਰਪੰਚ, ਬਲਜੀਤ ਬਾਬਾ, ਆਕਾਸ਼ ਰਾਣਾ ਅਤੇ ਜਤਿੰਦਰ ਸਿੰਘ ਘੈਂਟ ਸਮੇਤ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਦੀ ਟੀਮ ਨੇ ਪਿੰਡ ਝਾਂਗੜੀਆਂ ਵਿਖੇ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀ... ਅਗਲੀ ਖ਼ਬਰ ਸਾਈਕਲ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਸਬੰਧੀ ਕੀਤਾ ਜਾਗਰੂਕ
Ad Position 24