20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਿਹਤ ਵਿਭਾਗ ਵਲੋਂ ਪਿੰਡ ਪੜ੍ਹੀ ਵਿਖੇ ਭਰੂਣ ਹੱਤਿਆ ਅਤੇ ਡੇਂਗੂ ਮਲੇਰੀਆ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 19 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਪੜ੍ਹੀ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੂੰ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਅਤੇ ਡੇਂਗੂ-ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਹੈਲਥ ਸੁਪਰਵਾਈਜ਼ਰ ਜਗਦੀਸ਼ ਸਿੰਘ ਅਤੇ ਪ੍ਰੋਮਿਲਾ ਦੇਵੀ ਨੇ ਪਿੰਡ ਵਾਸੀਆਂ ਨੂੰ ਭਰੂਣ ਹੱਤਿਆ ਖਿਲਾਫ਼ ਪ੍ਰੇਰਿਤ ਕਰਦਿਆਂ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ।

Ad Position 21
No active advertisement
ਅਜੀਤ ਡੈਸਕ 20-09-2026
ਪੁਰਖਾਲੀ, 19 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਪੜ੍ਹੀ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੂੰ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਅਤੇ ਡੇਂਗੂ-ਮਲੇਰੀਆ ਵਰਗੀਆਂ ਭਿਆਨਕ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਹੈਲਥ ਸੁਪਰਵਾਈਜ਼ਰ ਜਗਦੀਸ਼ ਸਿੰਘ ਅਤੇ ਪ੍ਰੋਮਿਲਾ ਦੇਵੀ ਨੇ ਪਿੰਡ ਵਾਸੀਆਂ ਨੂੰ ਭਰੂਣ ਹੱਤਿਆ ਖਿਲਾਫ਼ ਪ੍ਰੇਰਿਤ ਕਰਦਿਆਂ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਸਮਾਜ ਵਿਚੋਂ ਇਸ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਸਭ ਦੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਹੈਲਥ ਵਰਕਰ ਹਰਗੋਪਾਲ ਸੈਣੀ, ਏ.ਐਨ.ਐਮ. ਆਰਤੀ ਅਤੇ ਆਸ਼ਾ ਵਰਕਰ ਸਰਬਜੀਤ ਕੌਰ ਨੇ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਅਤੇ ਨਿਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਲਗਾਇਆ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਦੀ ਟੀਮ ਨੇ ਪਿੰਡ ਝਾਂਗੜੀਆਂ ਵਿਖੇ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀ...
Ad Position 24