ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਅੰਤਰ - ਕਾਲਜ ਚੈਂਪੀਅਨਸ਼ਿਪ ਵਿਚ ਪ੍ਰਾਪਤ ਕੀਤਾ ਦੂਜਾ ਸਥਾਨ ਤਿੰਨ ਖਿਡਾਰੀਆਂ ਦੀ ਇੰਟਰ-ਯੂਨੀਵਰਸਿਟੀ ਕੈਂਪ ਲਈ ਹੋਈ ਚੋਣ
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ. ਐਸ.
ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਜੇ. ਐਸ. ਨਿੱਕੂਵਾਲ)-ਇਲਾਕੇ ਦੇ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੀ ਲੜਕਿਆਂ ਦੀ ਵਾਲੀਬਾਲ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ-ਕਾਲਜ ਵਾਲੀਬਾਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਖ਼ਾਲਸਾ ਕਾਲਜ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਦੱਸਣਯੋਗ ਹੈ ਕਿ ਟੀਮ ਦੇ ਤਿੰਨ ਖਿਡਾਰੀ ਅਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਵਰੁਣ ਬਜ਼ਹਾਰ ਦੀ ਇੰਟਰ-ਯੂਨੀਵਰਸਿਟੀ ਕੈਂਪ ਲਈ ਚੋਣ ਹੋਈ ਹੈ। ਇਸ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਲਗਨ ਅਤੇ ਨਿਰੰਤਰ ਮਿਹਨਤ ਸਦਕਾ ਕਾਲਜ ਦਾ ਨਾਮ ਖੇਡਾਂ ਦੇ ਖੇਤਰ ਵਿਚ ਰੌਸ਼ਨ ਹੋਇਆ ਹੈ। ਉਨ੍ਹਾਂ ਟੀਮ ਦੀ ਅਗਵਾਈ, ਸਿਖਲਾਈ ਅਤੇ ਹੌਸਲਾ-ਅਫਜ਼ਾਈ ਲਈ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਸ਼ੋਕ ਕੁਮਾਰ, ਪ੍ਰੋ. ਜਗਵੰਤ ਸਿੰਘ, ਸਹਾਇਕ ਲਾਇਬ੍ਰੇਰੀਅਨ ਲਖਵੀਰ ਸਿੰਘ ਅਤੇ ਕਬੱਡੀ ਕੋਚ ਗੁਰਦੇਵ ਸਿੰਘ ਵਲੋਂ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।