19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਣੀਮਾਜਰਾ ਵਿਖੇ ਧਾਰਮਿਕ ਸਮਾਗਮ ’ ਚ ਸ਼ਾਮਿਲ ਹੋ ਕੇ ਸਵਾਮੀ ਅਨਮੋਲਕਾ ਨੰਦ ਤੋਂ ਲਿਆ ਅਸ਼ੀਰਵਾਦ

ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਸੈਣੀ ਮਾਜਰਾ ਦੇ ਸਰਪੰਚ ਜੀਤ ਰਾਮ (ਰਿੰਕੂ) ਜੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧੀ ਦੇ ਜਨਮਦਿਨ ਦੀ ਖੁਸ਼ੀ ਵਿਚ ਕਰਵਾਏ ਗਏ ਧਾਰਮਿਕ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਧੀ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਪਰਿਵਾਰ ਦੀ ਖੁਸ਼ਹਾਲੀ, ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਸੈਣੀਮਾਜਰਾ ਵਿਖੇ ਧਾਰਮਿਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। ਤਸਵੀਰ: ਰਾਜੇਸ਼ ਚੌਧਰੀ 20-09-2026
ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਸੈਣੀ ਮਾਜਰਾ ਦੇ ਸਰਪੰਚ ਜੀਤ ਰਾਮ (ਰਿੰਕੂ) ਜੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧੀ ਦੇ ਜਨਮਦਿਨ ਦੀ ਖੁਸ਼ੀ ਵਿਚ ਕਰਵਾਏ ਗਏ ਧਾਰਮਿਕ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਧੀ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਪਰਿਵਾਰ ਦੀ ਖੁਸ਼ਹਾਲੀ, ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਪਵਿੱਤਰ ਮੌਕੇ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਵਾਮੀ ਅਮੋਲਕਾ ਨੰਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਅਧਿਆਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵਿਚ ਬੱਚਿਆਂ ਦੇ ਜਨਮਦਿਨ ਜਾਂ ਹੋਰ ਖ਼ੁਸ਼ੀ ਦੇ ਮੌਕਿਆਂ ਨੂੰ ਧਾਰਮਿਕ ਭਾਵਨਾ ਅਤੇ ਸੇਵਾ ਨਾਲ ਜੋੜ ਕੇ ਮਨਾਉਣਾ ਇੱਕ ਸੁੰਦਰ ਪਰੰਪਰਾ ਹੈ, ਜਿਸ ਨਾਲ ਪਰਿਵਾਰਕ ਖ਼ੁਸ਼ੀ ਦੇ ਨਾਲ-ਨਾਲ ਸਮਾਜਿਕ ਸਾਂਝ ਵੀ ਵਧਦੀ ਹੈ। ਇਸ ਮੌਕੇ ਸਰਪੰਚ ਜੀਤ ਰਾਮ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਸਮਾਗਮ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ। ਸਮਾਗਮ ਵਿਚ ਪਰਿਵਾਰ ਅਤੇ ਇਲਾਕੇ ਦੀ ਖੁਸ਼ਹਾਲੀ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਦੌਰਾਨ ਰੇਖਾ ਗੁਪਤਾ ਤੇ ਕੇਜਰੀਵਾਲ ਨੂੰ ਵੇਰਵਿਆਂ ਵਿਚ ਖਾਮੀਆਂ ਲਈ ਨੋਟਿਸ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ
Ad Position 24