21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮਿਸ਼ਨ ਕਲੀਨ ਪੰਜਾਬ ਤਹਿਤ ਬੇਲਾ ਰੋਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਇਸੇ ਤਹਿਤ ਬੇਲਾ ਰੋਡ ਅਤੇ ਵਾਰਡ ਨੰਬਰ 7 ਵਿਖੇ ਸਫ਼ਾਈ ਟੀਮਾਂ ਵਲੋਂ ਸੜਕ ਕਿਨਾਰਿਆਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚੋਂ ਕੂੜਾ-ਕਰਕਟ ਤੇ ਮਲਬਾ ਹਟਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਇਸੇ ਤਹਿਤ ਬੇਲਾ ਰੋਡ ਅਤੇ ਵਾਰਡ ਨੰਬਰ 7 ਵਿਖੇ ਸਫ਼ਾਈ ਟੀਮਾਂ ਵਲੋਂ ਸੜਕ ਕਿਨਾਰਿਆਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚੋਂ ਕੂੜਾ-ਕਰਕਟ ਤੇ ਮਲਬਾ ਹਟਾਇਆ ਗਿਆ। ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਰੂਪਨਗਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਪ੍ਰਬੰਧਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਂਦੀ ਹੈ। ਉਨ੍ਹਾਂ ਦੁਕਾਨਦਾਰਾਂ ਤੇ ਵਸਨੀਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਨਗਰ ਕੌਂਸਲ ਦੀਆਂ ਗੱਡੀਆਂ ਨੂੰ ਦੇਣ ਦੀ ਅਪੀਲ ਕੀਤੀ। ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਬੇਲਾ ਰੋਡ ਸਮੇਤ ਵਾਰਡ ਨੰਬਰ 7 ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਸਾਫ਼ ਰੱਖਣ ਦੇ ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਵੀ ਮੁਹਿੰਮ ਦਾ ਅਹਿਮ ਹਿੱਸਾ ਹੈ। ਇਸ ਮੌਕੇ ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਨੇ ਵੀ ਸਫ਼ਾਈ ਮੁਹਿੰਮ ਵਿਚ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਆਰਬੀਯੂ ਵਿਖੇ ‘ਜਨ ਪਰੀਕਸ਼ਾ ਸੰਵਾਦ’ ਦੌਰਾਨ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰਾਂ ’ਤੇ ਵਿਚਾਰ-ਵਟਾਂਦਰਾ ਸਵੱਛ ਭਾਰਤ ਮੁਹਿੰਮ... ਅਗਲੀ ਖ਼ਬਰ ਕੌਮੀ ਸਵੈ ਇੱਛਕ ਖ਼ੂਨ ਦਾਨ ਦਿਵਸ ਨੂੰ ਸਮਰਪਿਤ ਖ਼ੂਨ ਦਾਨ ਕੈਂਪ ਲਗਾਇਆ
Ad Position 24