20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਆਰਬੀਯੂ ਵਿਖੇ ‘ਜਨ ਪਰੀਕਸ਼ਾ ਸੰਵਾਦ’ ਦੌਰਾਨ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰਾਂ ’ਤੇ ਵਿਚਾਰ-ਵਟਾਂਦਰਾ ਸਵੱਛ ਭਾਰਤ ਮੁਹਿੰਮ ਅਧੀਨ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਫ਼ਾਈ ਅਤੇ ਕੂੜੇ ਦੀ ਸੰਭਾਲ ਬਾਰੇ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ)-ਸਵੱਛ ਭਾਰਤ ਮੁਹਿੰਮ ਪੰਦਰਵਾੜਾ ਅਧੀਨ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਦੀ ਟੀਮ ਵਲੋਂ ਅੱਜ ਸਥਾਨਕ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਯੋਗ ਅਗਵਾਈ ਵਿਚ ਗੁਰਦੀਪ ਸਿੰਘ ਕਾਰਜ ਸਾਧਕ ਅਫਸਰ (ਈ.

Ad Position 21
No active advertisement
ਅਜੀਤ ਡੈਸਕ 21-09-2026
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ)-ਸਵੱਛ ਭਾਰਤ ਮੁਹਿੰਮ ਪੰਦਰਵਾੜਾ ਅਧੀਨ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਦੀ ਟੀਮ ਵਲੋਂ ਅੱਜ ਸਥਾਨਕ ਪੀ ਐਮ ਸ੍ਰੀ ਸਰਕਾਰੀ ਹਾਈ ਸਕੂਲ ਮਟੌਰ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਯੋਗ ਅਗਵਾਈ ਵਿਚ ਗੁਰਦੀਪ ਸਿੰਘ ਕਾਰਜ ਸਾਧਕ ਅਫਸਰ (ਈ.ਓ), ਬਹਾਦਰ ਸਿੰਘ ਸੈਨਟਰੀ ਇੰਸਪੈਕਟਰ, ਐਡਵੋਕੇਟ ਮਨਦੀਪ ਸਿੰਘ ਪ੍ਰੋਗਰਾਮ ਕੋਆਰਡੀਨੇਟਰ, ਕੈਪਟਨ ਦਲਜੀਤ ਸਿੰਘ ਖਮੇੜਾ ਸਫਾਈ ਸੁਪਰਵਾਈਜ਼ਰ ਨੇ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਿਆ। ਨਗਰ ਕੌਂਸਲ ਦੀ ਟੀਮ ਵਲ ੋਂ ਵਿਦਿਆਰਥੀਆਂ ਨੂੰ ਦੋ ਰੰਗ ਕੂੜਾਦਾਨ ਹਰੇ ਰੰਗ ’ਚ ਗਿੱਲਾ ਕੂੜਾ ਅਤੇ ਨੀਲੇ ਰੰਗ ’ਚ ਸੁੱਕਾ ਕੂੜਾ ਪਾ ਕੇ ਨਗਰ ਕੌਂਸਲ ਦੀ ਰਿਕਸ਼ਾ ਰੇਹੜੀਆਂ, ਟੈਂਪੂਆਂ ਜਾਂ ਟਰੈਕਟਰਾਂ ’ਚ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਘਰ ਦਾ ਕਿਸੇ ਵੀ ਤਰੀਕੇ ਦਾ ਕੂੜਾ ਖੁੱਲੇ ’ਚ ਸੜਕਾਂ, ਮੈਦਾਨਾ ਜਾਂ ਚਰਨ ਗੰਗਾ ਖੱਡ ’ਚ ਨਾ ਸੁੱਟਿਆ ਜਾਵੇ। ਵਿਦਿਆਰਥੀਆਂ ਨੂੰ ਸਵੱਛ ਭਾਰਤ ਮੁਹਿੰਮ ਦੇ ਉਦੇਸ਼ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਡਵੋਕੇਟ ਮਨਦੀਪ ਸਿੰਘ ਪ੍ਰੋਗਰਾਮ ਕੋਆਰਡੀਨੇਟਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਰੰਗਾਂ ਦੇ ਕੂੜੇਦਾਨਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਗੁਰਜਤਿੰਦਰਪਾਲ ਸਿੰਘ ਸਮੇਤ ਤਰਨਜੀਤ ਸਿੰਘ, ਰੋਹਿਤ, ਕੁਲਵੰਤ ਸਿੰਘ, ਜਸਟਾਂਕ, ਅਮਿਤ ਕੁਮਾਰ, ਲਖਵਿੰਦਰ ਕੌਰ, ਮਨਦੀਪ ਕੌਰ ਅਤੇ ਗਗਨਦੀਪ ਕੌਰ, ਅਜੇ ਘੱਗਾ, ਰਾਜ ਘਈ ਆਦਿ ਅਧਿਆਪਕ ਹਾਜ਼ਰ ਸਨ। ਸਕੂਲ ਦੇ ਮੁੱਖ ਅਧਿਆਪਕ ਵਲੋਂ ਨਗਰ ਕੌਂਸਲ ਦੀ ਟੀਮ ਦਾ ਸਕੂਲ ਵਿਖੇ ਪਹੁੰਚ ਕੇ ਵਿਦਿਆਰਥੀਆਂ ਨੂੰ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਸਫ਼ਾਈ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮਹੱਤਵਪੂਰਨ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਸਕੂਲ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਬੇਲਾ ਰੋਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ
Ad Position 24