ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਸਕੂਲ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਅਤੇ ਜ਼ਿਲ੍ਹਾ ਪੱਧਰ ’ਤੇ ਹੋਏ ਵੱਖੋ-ਵੱਖਰੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵੱਖੋ-ਵੱਖਰੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਕਾਲਜ ਪਹੁੰਚਣ ਤੇ ਕਾਲਜ ਪ੍ਰਿੰਸੀਪਲ ਡਾ.
ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਅਤੇ ਜ਼ਿਲ੍ਹਾ ਪੱਧਰ ’ਤੇ ਹੋਏ ਵੱਖੋ-ਵੱਖਰੇ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵੱਖੋ-ਵੱਖਰੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਕਾਲਜ ਪਹੁੰਚਣ ਤੇ ਕਾਲਜ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਜ਼ੋਨਲ ਅਤੇ ਜ਼ਿਲ੍ਹਾ ਪੱਧਰ ਵਾਂਗ ਸਖ਼ਤ ਮਿਹਨਤ ਕਰਦਿਆਂ ਜੇਤੂ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਮਧੂ ਡਡਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਦੀ ਅੰਡਰ-17 ਦੀ ਟੀਮ ਨੇ ਗਤਕੇ ਵਿਚ ਦੂਜਾ ਸਥਾਨ, ਗਤਕਾ ਸ਼ਸਤਰ ਪ੍ਰਦਰਸ਼ਨੀ ਵਿਚ ਪਹਿਲਾ ਅਤੇ ਦੂਜਾ ਸਥਾਨ, ਕੁਸ਼ਤੀ (ਲੜਕੀਆਂ) 17 ਸਾਲਾਂ ਵਰਗ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਕਾਜਲ (61 ਕਿੱਲੋ) ਨੇ ਦੂਜਾ ਸਥਾਨ, ਕਿਰਨਪ੍ਰੀਤ ਕੌਰ (54 ਕਿੱਲੋ) ਤੀਜਾ ਸਥਾਨ, ਕੁਸ਼ਤੀ (ਲੜਕੇ) 19 ਸਾਲਾਂ ਵਰਗ ਵਿਚ ਹਰਦੀਪ ਸਿੰਘ (65 ਕਿੱਲੋ), ਹਰਵਿੰਦਰ ਸਿੰਘ (61 ਕਿੱਲੋ) ਤੇ ਗੁਰਸੇਵਕ ਸਿੰਘ (70 ਕਿੱਲੋ) ਨੇ ਤੀਜਾ ਸਥਾਨ ਅਤੇ ਲੜਕਿਆਂ ਦੀ 19 ਸਾਲਾਂ ਵਰਗ ਦੀ ਕ੍ਰਿਕਟ ਟੀਮ ਨੇ ਜੋਨਲ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਸ਼ਾਮਿਲ ਸਨ।