20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵਿਸ਼ਵ ਰੋਗੀ ਸੁਰੱਖਿਆ ਦਿਵਸ ਮੌਕੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸਮਾਗਮ ਮੋਠਾਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਨੂਰਪੁਰ ਬੇਦੀ, 20 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਰੋਪੜ-ਸ਼ਹੀਦ ਭਗਤ ਸਿੰਘ ਨਗਰ ਦੇ ਨੂਰਪੁਰ ਬੇਦੀ ਖੇਤਰ ਵਲੋਂ ਗੁਰਦੁਆਰਾ ਸਿੰਘ ਸਭਾ, ਮੋਠਾ ਪੁਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸਿੰਘ ਸਭਾ, ਮੋਠਾ ਪੁਰ ਵਿਖੇ ਕਰਵਾਇਆ ਗਿਆ। ਸਮਾਗਮ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਵਿਸ਼ਵ ਰੋਗੀ ਸੁਰੱਖਿਆ ਦਿਵਸ ਮੌਕੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਰੀਜ਼ਾਂ ਨੂੰ ਜਾਗਰੂਕਤ ਕਰਦੇ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਅਤੇ ਹੋਰ ਕਰਮਚਾਰੀਆਂ ਦੀ ਤਸਵੀਰ। 21-09-2026
ਨੂਰਪੁਰ ਬੇਦੀ, 20 ਸਤੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਰੋਪੜ-ਸ਼ਹੀਦ ਭਗਤ ਸਿੰਘ ਨਗਰ ਦੇ ਨੂਰਪੁਰ ਬੇਦੀ ਖੇਤਰ ਵਲੋਂ ਗੁਰਦੁਆਰਾ ਸਿੰਘ ਸਭਾ, ਮੋਠਾ ਪੁਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸਿੰਘ ਸਭਾ, ਮੋਠਾ ਪੁਰ ਵਿਖੇ ਕਰਵਾਇਆ ਗਿਆ। ਸਮਾਗਮ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ 31 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਵਲੋਂ ਕਵਿਤਾਵਾਂ, ਗੁਰਬਾਣੀ ਦੇ ਸ਼ਬਦ ਅਤੇ ਮੂਲ ਮੰਤਰ ਦਾ ਜਾਪ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਿਤ ਸਵਾਲ-ਜਵਾਬ ਵੀ ਕਰਵਾਏ ਗਏ, ਜਿਸ ਵਿਚ ਸੰਗਤ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮੂਹ ਸੰਗਤ ਵਲੋਂ ਮਿਲ ਕੇ ਰਹਿਰਾਸ ਸਾਹਿਬ ਦਾ ਪਾਠ ਵੀ ਕੀਤਾ ਗਿਆ। ਉਪਰੰਤ ਵੀਰ ਦਿਆਲ ਸਿੰਘ ਮੁਕਾਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨਾਲ ਸਬੰਧਿਤ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਮਤਿ ਵਿਚਾਰਧਾਰਾ ਅਤੇ ਸਿੱਖ ਜੀਵਨ ਵਿਚ ਮਹੱਤਤਾ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਵੀਰ ਦਲਵਿੰਦਰ ਸਿੰਘ ਸਮੀਰੋਵਾਲ ਵਲੋਂ ਨਿਭਾਈ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਜੀਤ ਸਿੰਘ, ਭਾਈ ਬਲਦੇਵ ਸਿੰਘ, ਭਾਈ ਗੁਰਚੈਨ ਸਿੰਘ , ਭਾਈ ਹਰਿੰਦਰਜੀਤ ਸਿੰਘ, ਭਾਈ ਅਮਰੀਕ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਦਲਜੀਤ ਸਿੰਘ, ਬੀਬੀ ਗੁਰਮੀਤ ਕੌਰ, ਬੀਬੀ ਮਨਿੰਦਰ ਕੌਰ, ਬੀਬੀ ਮਨਦੀਪ ਕੌਰ, ਬੀਬੀ ਪ੍ਰਭਜੋਤ ਕੌਰ, ਬੀਬੀ ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਅਤੇ ਸੰਗਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਸੰਗਤਾਂ ਲਈ ਚਾਹ ਅਤੇ ਨਮਕੀਨ ਦਾ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੜੀ ਹਵੇਲੀ ਤੋਂ ਸੰਗਤ ਰਵਾਨਾ ਅਗਲੀ ਖ਼ਬਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਸਕੂਲ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24