ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੜੀ ਹਵੇਲੀ ਤੋਂ ਸੰਗਤ ਰਵਾਨਾ
ਰੂਪਨਗਰ, 20 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੜੀ ਹਵੇਲੀ ਵਾਰਡ ਨੰਬਰ 17 ਤੋਂ ਸੰਗਤਾਂ ਦੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸ਼ੁੱਭਕਾਮਨਾਵਾਂ ਸਹਿਤ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।
ਰੂਪਨਗਰ, 20 ਸਤੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੜੀ ਹਵੇਲੀ ਵਾਰਡ ਨੰਬਰ 17 ਤੋਂ ਸੰਗਤਾਂ ਦੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸ਼ੁੱਭਕਾਮਨਾਵਾਂ ਸਹਿਤ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾ ਲੋਕਾਂ ਦੀ ਆਸਥਾ ਨਾਲ ਜੁੜੀ ਹੋਈ ਹੈ ਅਤੇ ਇਸ ਤਰ੍ਹਾਂ ਦੀਆਂ ਯਾਤਰਾਵਾਂ ਸੰਗਤਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਲਈ ਆਵਾਜਾਈ, ਭੋਜਨ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦੇਣਾ ਹੈ, ਤਾਂ ਜੋ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਇਸ ਸੁਵਿਧਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ ਪ੍ਰਬੰਧਕਾਂ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਸਰਪੰਚ ਪਰਵਿੰਦਰ ਬਾਲਾ, ਚੇਅਰਮੈਨ ਮਲਕੀਤ ਸਿੰਘ ਭੰਗੂ, ਸਰਪੰਚ ਵਿਕਰਾਂਤ ਚੌਧਰੀ ਸਮੇਤ ਵਾਰਡ ਵਾਸੀ ਤੇ ਸ਼ਰਧਾਲੂ ਹਾਜ਼ਰ ਸਨ ।