20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੌਮੀ ਸਵੈ ਇੱਛੁਕ ਖ਼ੂਨਦਾਨ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 20 ਸਤੰਬਰ (ਯਸ਼ਵੰਤ ਬੱਸੀ)-ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵਲੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸਵੈ ਇੱਛਕ ਖ਼ੂਨ ਦਾਨ ਲਈ ਪ੍ਰੇਰਿਤ ਕਰਨ ਲਈ ਖ਼ੂਨ ਦਾਨ ਕੈਂਪ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਵਿਖੇ ਲਗਾਇਆ ਗਿਆ। ਲਾਇਫ਼ ਲਾਈਨ ਬਲੱਡ ਡੋਨਰ ਸੁਸਾਇਟੀ ਦੇ ਸੁਚੱਜੇ ਪ੍ਰਬੰਧ ਹੇਠ ਲੱਗੇ ਕੈਂਪ ਵਿਚ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਨੇ 25 ਯੂਨਿਟ ਖ਼ੂਨ ਇਕੱਤਰ ਕੀਤਾ ।

Ad Position 21
No active advertisement
ਡਾ. ਦਵਿੰਦਰ ਬਜਾੜ ਨੂੰ ਸਨਮਾਨਿਤ ਕਰਦੇ ਆਗੂ। ਤਸਵੀਰ: ਢੀਂਡਸਾ 21-09-2026
ਰੂਪਨਗਰ, 20 ਸਤੰਬਰ (ਯਸ਼ਵੰਤ ਬੱਸੀ)-ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵਲੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸਵੈ ਇੱਛਕ ਖ਼ੂਨ ਦਾਨ ਲਈ ਪ੍ਰੇਰਿਤ ਕਰਨ ਲਈ ਖ਼ੂਨ ਦਾਨ ਕੈਂਪ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਵਿਖੇ ਲਗਾਇਆ ਗਿਆ। ਲਾਇਫ਼ ਲਾਈਨ ਬਲੱਡ ਡੋਨਰ ਸੁਸਾਇਟੀ ਦੇ ਸੁਚੱਜੇ ਪ੍ਰਬੰਧ ਹੇਠ ਲੱਗੇ ਕੈਂਪ ਵਿਚ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਨੇ 25 ਯੂਨਿਟ ਖ਼ੂਨ ਇਕੱਤਰ ਕੀਤਾ । ਖ਼ੂਨ ਦਾਨੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਬਾਬਾ ਅਵਤਾਰ ਸਿੰਘ ਨੇ ਸਨਮਾਨਿਤ ਕੀਤਾ। ਬਲੱਡ ਸੈਂਟਰ ਅਤੇ ਪ੍ਰਬੰਧਕਾਂ ਨੇ ਖ਼ੂਨ ਦਾਨੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 2 ਅਕਤੂਬਰ ਤੱਕ ਚੱਲਣ ਵਾਲੀ ਕੌਮੀ ਸਵੈ ਇੱਛਕ ਖ਼ੂਨ ਦਾਨ ਮੁਹਿੰਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਖੂਨ ਦਾਨ ਕਰਨ ਲਈ ਅੱਗੇ ਆਉਣ। ਇਸ ਕਾਰਜ ਲਈ ਖ਼ੂਨ ਦਾਨੀ ਸਿਵਲ ਹਸਪਤਾਲ ਦੇ ਬਲੱਡ ਸੈਂਟਰ ਵਿਚ ਪਹੁੰਚ ਕੇ ਜਾਂ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਲਗਾਏ ਜਾ ਰਹੇ ਕੈਂਪਾਂ ਵਿਚ ਸ਼ਾਮਲ ਹੋ ਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਕਮਲਜੀਤ ਸਿੰਘ ਬਾਬਾ, ਕੌਂਸਲਰ ਮਨਜੀਤ ਕੌਰ ਅਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਦਹੀਰਪੁਰ ਤੋਂ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਬੱਸ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੜੀ ਹਵੇਲੀ ਤੋਂ ਸੰਗਤ ਰਵਾਨਾ
Ad Position 24