29 ਵੇਂ ਬਾਬਾ ਬਾਲਕ ਨਾਥ ਜਾਗਰਣ ’ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ
ਬਜਰੂੜ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਚ ਸ਼ਾਮਿਲ ਹੋਏ ਭਾਰੀ ਗਿਣਤੀ ’ਚ ਨੌਜਵਾਨ
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਰੂਪਨਗਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ 29ਵਾਂ ਬਾਬਾ ਬਾਲਕ ਨਾਥ ਜਾਗਰਣ ਅਤੇ ਭੰਡਾਰਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਬਾਲਕ ਨਾਥ ਜੀ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਆਰਤੀ ਵਿਚ ਭਾਗ ਲਿਆ।
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਰੂਪਨਗਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ 29ਵਾਂ ਬਾਬਾ ਬਾਲਕ ਨਾਥ ਜਾਗਰਣ ਅਤੇ ਭੰਡਾਰਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਬਾਲਕ ਨਾਥ ਜੀ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਆਰਤੀ ਵਿਚ ਭਾਗ ਲਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਸੰਗਤ ਨੂੰ ਜਾਗਰਣ ਦੀ ਵਧਾਈ ਦਿੰਦਿਆਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੀ ਧਾਰਮਿਕ ਵਿਰਾਸਤ ਤੇ ਸਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਜਾਗਰਣ ਦੌਰਾਨ ਭਜਨ-ਕੀਰਤਨ ਰਾਹੀਂ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਨੇ ਸ਼ਰਧਾ ਨਾਲ ਅਨੰਦ ਮਾਣਿਆ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਾਜੂ ਸਤਿਆਲ, ਸਰਪੰਚ ਵਿਕਰਾਨ ਚੌਧਰੀ, ਕੁਲਦੀਪ ਸਿੰਘ, ਐੱਮ.ਸੀ. ਸੰਜੀਵ ਕੁਮਾਰ, ਯੂਥ ਪ੍ਰਧਾਨ ਚੇਤਨ ਕਾਲੀਆਂ, ਲਾਡੀ ਕੋਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਸੰਗਤ ਲਈ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸ਼ਰਧਾਲੂਆਂ ਨੇ ਪੰਗਤ ਵਿਚ ਬੈਠ ਕੇ ਪਰਸ਼ਾਦਾ ਛਕਿਆ।