ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ
ਰੂਪਨਗਰ, 21 ਸਤੰਬਰ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਆਪਣੀ ਟੀਮ ਨਾਲ ਸਿੱਧ ਸ੍ਰੀ ਬਾਬਾ ਬਾਲਕ ਨਾਥ ਜੀ ਦੀ ਪਵਿੱਤਰ ਚੌਂਕੀ ਵਿਚ ਨਤਮਸਤਕ ਹੋ ਕੇ ਇਲਾਕਾ ਵਾਸੀਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਸਮਾਜ ਵਿਚ ਆਪਸੀ ਪ੍ਰੇਮ-ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।
ਰੂਪਨਗਰ, 21 ਸਤੰਬਰ (ਯਸ਼ਵੰਤ ਬੱਸੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਆਪਣੀ ਟੀਮ ਨਾਲ ਸਿੱਧ ਸ੍ਰੀ ਬਾਬਾ ਬਾਲਕ ਨਾਥ ਜੀ ਦੀ ਪਵਿੱਤਰ ਚੌਂਕੀ ਵਿਚ ਨਤਮਸਤਕ ਹੋ ਕੇ ਇਲਾਕਾ ਵਾਸੀਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਸਮਾਜ ਵਿਚ ਆਪਸੀ ਪ੍ਰੇਮ-ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਬਾਲਕ ਨਾਥ ਜੀ ਦੀ ਪਵਿੱਤਰ ਚੌਂਕੀ ਵਿਚ ਹਾਜ਼ਰੀ ਭਰ ਕੇ ਮਨ ਨੂੰ ਅਥਾਹ ਆਤਮਿਕ ਸ਼ਾਂਤੀ ਮਿਲਦੀ ਹੈ ਅਤੇ ਪ੍ਰਭੂ ਭਗਤੀ ਨਾਲ ਜੁੜ ਕੇ ਹੀ ਜੀਵਨ ਵਿਚ ਸਾਕਾਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ। ਉਨ੍ਹਾਂ ਨੇ ਪ੍ਰਬੰਧਕਾਂ ਵਲੋਂ ਕਰਵਾਏ ਗਏ ਇਸ ਸ਼ਰਧਾਪੂਰਵਕ ਸਮਾਗਮ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦਾ ਵਿਸ਼ੇਸ਼ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਬਾਬਾ ਜੀ ਦਾ ਆਸ਼ੀਰਵਾਦ ਸਰੂਪ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਮਨ ਜਿੰਦਲ, ਹਿੰਮਤ ਸਿੰਘ ਗਿਰਨ, ਗੁਰਕੀਰਤ ਸਿੰਘ ਸੈਣੀ, ਕਮਲਜੀਤ ਸਿੰਘ, ਸ਼ਰਧਾਲੂ, ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।