ਵੇਟਲਿਫਟਿੰਗ ਮੁਕਾਬਲਿਆਂ ’ਚ ਖ਼ਾਲਸਾ ਸਕੂਲ ਦਾ ਵਧੀਆ ਪ੍ਰਦਰਸ਼ਨ
ਰੂਪਨਗਰ, 21 ਸਤੰਬਰ (ਹੁੰਦਲ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਨੂਰਪੁਰ ਬੇਦੀ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ।
ਰੂਪਨਗਰ, 21 ਸਤੰਬਰ (ਹੁੰਦਲ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਨੂਰਪੁਰ ਬੇਦੀ ਵਿਖੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਵੇਟਲਿਫਟਿੰਗ ਅੰਡਰ-19 ਭਾਰ ਵਰਗ 52 ਕਿੱਲੋਗ੍ਰਾਮ ਵਿਚ ਹਰਕੀਰਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਪਾਵਰ ਲਿਫਟਿੰਗ ਅੰਡਰ-17 ਭਾਰ ਵਰਗ 60 ਕਿੱਲੋ ਗ੍ਰਾਮ ਵਿਚ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਅਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੱੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਜਿੱਤਾ ਵੇਟਲਿਫਟਿੰਗ ਕੋਚ ਵਿਨੀਤ ਭੱਲਾ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀਆਂ ਹਨ। ਇਸ ਮੌਕੇ ਤੇ ਨਵਤੇਜ ਸਿੰਘ, ਵੇਟਲਿਫਟਿੰਗ ਕੋਚ ਵਿਨੀਤ ਭੱਲਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।