21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਸ੍ਰੀਚੰਦ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਤੇ ਸੇਵਾ ਦਾ ਸੰਦੇਸ਼ ਦਿੰਦੀਆਂ ਹਨ-ਹਰਜੋਤ ਬੈਂਸ ਬਾਲਕ ਰੂਪੀ ਮੰਦਰ ਡੁਕਲੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਬਾਲਕ ਰੂਪੀ ਮੰਦਿਰ ਡੁਕਲੀ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Ad Position 21
No active advertisement
ਬਾਲਕ ਰੂਪੀ ਮੰਦਰ ਡੁਕਲੀ ਵਿਖੇ ਧਾਰਮਿਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਕਰਦੇ ਹੋਏ ਮੰਦਿਰ ਦੇ ਸੰਚਾਲਕ ਬਾਬਾ ਹਿੰਮਤਾ ਦਾਸ ਅਤੇ ਸੰਗਤ। 22-09-2026
ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਬਾਲਕ ਰੂਪੀ ਮੰਦਿਰ ਡੁਕਲੀ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੰਦਿਰ ਦੇ ਸੰਚਾਲਕ ਬਾਬਾ ਹਿੰਮਤਾ ਦਾਸ ਜੀ ਮਹਾਰਾਜ ਵਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ ਜੀਵਨ ਅਧਿਆਤਮਿਕਤਾ, ਸਾਦਗੀ, ਸੇਵਾ ਅਤੇ ਮਨੁੱਖਤਾ ਪ੍ਰਤੀ ਪਿਆਰ ਦਾ ਪ੍ਰਤੀਕ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰੇ, ਸਦਭਾਵਨਾ, ਨਿਮਰਤਾ ਅਤੇ ਸੇਵਾ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਸੰਤਾਂ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਨੁੱਖਤਾ ਦੀ ਸੇਵਾ ਵਾਲੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਬਾਲਕ ਰੂਪੀ ਮੰਦਿਰ ਡੁਕਲੀ ਵਿਖੇ ਪਹੁੰਚੇ ਹਨ ਅਤੇ ਇੱਥੋਂ ਦੀ ਧਾਰਮਿਕ ਆਸਥਾ, ਸ਼ਾਂਤਮਈ ਮਾਹੌਲ ਅਤੇ ਸੰਗਤ ਦੀ ਸ਼ਰਧਾ ਨੂੰ ਦੇਖ ਕੇ ਉਨ੍ਹਾਂ ਨੂੰ ਸਕੂਨ ਮਿਲਿਆ ਹੈ। ਇਸ ਮੌਕੇ ਬਾਬਾ ਹਿੰਮਤਾ ਦਾਸ ਵਲੋਂ ਕੈਬਨਿਟ ਮੰਤਰੀ ਨੂੰ ਮੰਦਿਰ ਦੇ ਇਤਿਹਾਸ, ਪ੍ਰਬੰਧ ਅਤੇ ਧਾਰਮਿਕ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਉਦਾਸੀ ਮੱਤ ਦੀਆਂ ਸਿੱਖਿਆਵਾਂ ਅਤੇ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜੀਵਨ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਉਪਰੰਤ ਸੰਗਤ ਵਲੋਂ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਸੰਗਤ ਦੇ ਨਾਲ ਬੈਠ ਕੇ ਚਾਹ ਦਾ ਲੰਗਰ ਵੀ ਛਕਿਆ। ਇਸ ਮੌਕੇ ਹੇਮੰਤ ਕੁਮਾਰ ਜਸਵਾਲ, ਸਰਪੰਚ ਸੇਠੀ, ਕੌਂਸਲਰ ਲਵਲੀ ਆਂਗਰਾ, ਕੌਂਸਲਰ ਹਰਦੀਪ ਸਿੰਘ ਬਰਾਰੀ, ਸ਼ਮਿੰਦਰ ਸਿੰਘ, ਸਾਬਕਾ ਸਰਪੰਚ ਰਿੰਪੀ, ਸੋਢੀ ਰਾਣਾ, ਵਿਜੇ ਧੀਰ, ਊਸ਼ਾ ਰਾਣੀ, ਰਕੇਸ਼ ਮਹਿਤਾ, ਅਨਿਲ ਕੁਮਾਰ ਜੇ.ਈ., ਜਿਓਤੀ ਅਤੇ ਰਛਪਾਲ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਪ੍ਰਬੰਧਕ, ਸੰਗਤ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੇਵ ਹਸਪਤਾਲ ਵਲੋਂ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਂ ਅਲਟਰਾਸਾਊਂਡ ਮਸ਼ੀਨ ਸਥਾਪਿਤ ਮਰੀਜ਼ਾਂ ਨੂੰ ਮਿਲੇਗੀ ਵੱਡ... ਅਗਲੀ ਖ਼ਬਰ ਰੁੜਕੀ ਹੀਰਾਂ ਦੇ ਗ੍ਰੀਨਵੇਜ ਸਕੂਲ ਦੇ ਫਤਿਹਵੀਰ ਸਿੰਘ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ ਕੌਮੀ ਪੱਧ...
Ad Position 24