21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਖੱਡ ਰਾਜਗਿਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸੰਗਤਾਂ ਦੀ ਬੱਸ ਰਵਾਨਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਕੀਤਾ ਰਵਾਨਾ

ਨੂਰਪੁਰ ਬੇਦੀ, 21 ਸਤੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਖੱਡ ਰਾਜਗਿਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸੰਗਤਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

Ad Position 21
No active advertisement
ਅਜੀਤ ਡੈਸਕ 22-09-2026
ਨੂਰਪੁਰ ਬੇਦੀ, 21 ਸਤੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਖੱਡ ਰਾਜਗਿਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸੰਗਤਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨਾਂ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਲਈ ਰਵਾਨਾ ਕੀਤਾ। ਉਨਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਸੰਗਤਾਂ ਲਈ ਆਸਥਾ ਦਾ ਮਹਾਨ ਕੇਂਦਰ ਹੈ ਅਤੇ ਉੱਥੇ ਨਤਮਸਤਕ ਹੋਣਾ ਹਰ ਸ਼ਰਧਾਲੂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਸੁਚੱਜੀ ਯਾਤਰਾ ਦੀ ਸਹੂਲਤ ਮਿਲਣਾ ਮਹੱਤਵਪੂਰਨ ਹੈ। ਉਨ੍ਹਾਂ ਯਾਤਰਾ ’ਤੇ ਜਾ ਰਹੀ ਸਮੁੱਚੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਫ਼ਲ ਅਤੇ ਸੁਖਦ ਯਾਤਰਾ ਦੀ ਕਾਮਨਾ ਕੀਤੀ। ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਵਾਈਸ ਚੇਅਰਮੈਨ ਦੇਸ ਰਾਜ ਨੇ ਕਿਹਾ ਕਿ ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਉਤਸ਼ਾਹ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਇਸ ਮੌ ਕੇ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੇ ਵਿਧਾਇਕ ਦਿਨੇਸ਼ ਚੱਢਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਯਾਤਰਾ ਦੀ ਸ ਹੂਲਤ ਮਿਲਣ ਨਾਲ ਬਹੁਤ ਖੁਸ਼ੀ ਹੋਈ ਹੈ। ਸੰਗਤਾਂ ਨੇ ਯਾਤਰਾ ਦੇ ਸੁਚਾਰੂ ਪ੍ਰਬੰਧਾਂ ਲਈ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਟਵਾਹੜ ਵਿਖੇ ਭਾਰੀ ਗਿਣਤੀ ’ਚ ਨੌਜਵਾਨ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਗੁਰਦੇਵ ਹਸਪਤਾਲ ਵਲੋਂ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਨਵੀਂ ਅਲਟਰਾਸਾਊਂਡ ਮਸ਼ੀਨ ਸਥਾਪਿਤ ਮਰੀਜ਼ਾਂ ਨੂੰ ਮਿਲੇਗੀ ਵੱਡ...
Ad Position 24