21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਜਟਵਾਹੜ ਵਿਖੇ ਭਾਰੀ ਗਿਣਤੀ ’ਚ ਨੌਜਵਾਨ ਜਥੇਬੰਦੀ ‘ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜਟਵਾਹੜ ਤੋਂ ਅੱਜ ਭਾਰੀ ਗਿਣਤੀ ਵਿਚ ਨੌਜਵਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਚ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਵਿਚ ਸ਼ਾਮਿਲ ਹੋਏ। ਇਸ ਮੌਕੇ ਸੁਖਵਿੰਦਰ ਸਿੰਘ ਬੜਵਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪੰਜਾਬ ਦੇ ਪਿੰਡਾਂ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਸਿਲਸਿਲਾ ਪਿੰਡ-ਪਿੰਡ ਅਤੇ ਘਰ-ਘਰ ਤੱਕ ਜਾਰੀ ਰੱਖਿਆ ਜਾਵੇਗਾ।

Ad Position 21
No active advertisement
ਜਟਵਾਹੜ ਵਿਖੇ ਨੌਜਵਾਨਾਂ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਚ ਸ਼ਾਮਿਲ ਕਰਨ ਮੌਕੇ ਸੁਖਵਿੰਦਰ ਸਿੰਘ ਬੜਵਾ। ਤਸਵੀਰ: ਰਾਜੇਸ਼ ਚੌਧਰੀ 22-09-2026
ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜਟਵਾਹੜ ਤੋਂ ਅੱਜ ਭਾਰੀ ਗਿਣਤੀ ਵਿਚ ਨੌਜਵਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਚ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਵਿਚ ਸ਼ਾਮਿਲ ਹੋਏ। ਇਸ ਮੌਕੇ ਸੁਖਵਿੰਦਰ ਸਿੰਘ ਬੜਵਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪੰਜਾਬ ਦੇ ਪਿੰਡਾਂ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਸਿਲਸਿਲਾ ਪਿੰਡ-ਪਿੰਡ ਅਤੇ ਘਰ-ਘਰ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਸੱਤਾ ਵਿਚ ਲਿਆਉਣ ਦਾ ਮਨ ਬਣਾ ਚੁੱਕੇ ਹਨ। ਬੜਵਾ ਨੇ ਕਿਹਾ ਕਿ ਸੂਬੇ ਦੇ ਹਾਲਾਤ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਹੋਰ ਵੀ ਚਿੰਤਾਜਨਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੰਥਕ, ਖੇਤਰੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਅਤੇ ਸਿਆਸੀ ਸਰਗਰਮੀ ਨੂੰ ਅੱਗੇ ਵਧਾਉਣ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਜਥੇਬੰਦੀ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਬੜਵਾ ਨੇ ਉਨ੍ਹਾਂ ਨੂੰ ਲੋਕ ਹਿੱਤ ਨਾਲ ਜੁੜੇ ਮੁੱਦਿਆਂ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਦੁੱਧ ਉਤਪਾਦਕ ਯੂਨੀਅਨ ਦੇ ਪ੍ਰਧਾਨ ਇਕਬਾਲ ਸਿੰਘ, ਮੱਖਣ ਵਾਸੀ ਬਾਹਮਣਮਾਜਰਾ, ਕਮਲਜੀਤ ਸਿੰਘ ਸੇਖਪੁਰ, ਪਰਮਿੰਦਰ ਸਿੰਘ ਮੋਠਾਪੁਰ, ਬਾਬਾ ਗੁਰਦੀਪ ਸਿੰਘ ਚਨੋਲੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਸਹਾਰਾ ਲੈ ਕੇ ਦੁਬਾਰਾ ਸਰਕਾਰ ਬਣਾਉਣਾ ਚਾਹੁੰਦੀ ਹੈ- ਚੰਨੀ ਅਗਲੀ ਖ਼ਬਰ ਪਿੰਡ ਖੱਡ ਰਾਜਗਿਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸੰਗਤਾਂ ਦੀ ਬੱਸ ਰਵਾਨਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ...
Ad Position 24