23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ ਮੁਫ਼ਤ ਡਾਇਲਸਿਸ ਦੀ ਸਹੂਲਤ

ਰੂਪਨਗਰ, 22 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਸਿਵਲ ਹਸਪਤਾਲ ਰੂਪਨਗਰ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਡਾਇਲਸਿਸ ਦੇ ਮਰੀਜ਼ਾਂ ਦਾ ਡਾਇਲਸਿਸ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ, ਜਿਸ ਨਾਲ ਗੁਰਦਿਆਂ ਦੀ ਗੰਭੀਰ ਬਿਮਾਰੀ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਹੱਦ ਤੱਕ ਘੱਟ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ.

Ad Position 21
No active advertisement
ਅਜੀਤ ਡੈਸਕ 23-09-2026
ਰੂਪਨਗਰ, 22 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਤਹਿਤ ਜ਼ਿਲ੍ਹਾ ਸਿਵਲ ਹਸਪਤਾਲ ਰੂਪਨਗਰ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਡਾਇਲਸਿਸ ਦੇ ਮਰੀਜ਼ਾਂ ਦਾ ਡਾਇਲਸਿਸ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ, ਜਿਸ ਨਾਲ ਗੁਰਦਿਆਂ ਦੀ ਗੰਭੀਰ ਬਿਮਾਰੀ ਤੋਂ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਹੱਦ ਤੱਕ ਘੱਟ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ ਇਸ ਸਮੇਂ ਛੇ ਆਧੁਨਿਕ ਡਾਇਲਸਿਸ ਮਸ਼ੀਨਾਂ ਕਾਰਜਸ਼ੀਲ ਹਨ, ਜਿਨ੍ਹਾਂ ਰਾਹੀਂ ਮਰੀਜ਼ਾਂ ਨੂੰ ਨਿਰਵਿਘਨ ਡਾਇਲਸਿਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ 107 ਅਤੇ ਅਗਸਤ ਮਹੀਨੇ ਦੌਰਾਨ 104 ਡਾਇਲਸਿਸ ਕੀਤੇ ਗਏ। ਡਾਇਲਸਿਸ ਇੱਕ ਸੰਵੇਦਨਸ਼ੀਲ ਡਾਕਟਰੀ ਪ੍ਰਕਿਰਿਆ ਹੋਣ ਕਾਰਨ ਮਰੀਜ਼ਾਂ ਦੀ ਸੁਰੱਖਿਆ ਅਤੇ ਸਿਹਤ ਦਾ ਧਿਆਨ ਰੱਖਿਆ ਜਾਂਦਾ ਹੈ। ਇਸ ਲਈ ਹਸਪਤਾਲ ਵਿਚ ਸਿਖਲਾਈ ਪ੍ਰਾਪਤ ਅਤੇ ਮਾਹਿਰ ਸਟਾਫ਼ ਤਾਇਨਾਤ ਹੈ, ਜੋ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕਰਦਾ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਦਾ ਹੈ। ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਡਾਇਲਸਿਸ ਕਰਵਾ ਰਹੇ ਮਰੀਜ਼ਾਂ ਵਿਚ ਅਕਸਰ ਖੂਨ ਦੀ ਕਮੀ (ਅਨੀਮੀਆ) ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਦੇ ਇਲਾਜ ਲਈ ਆਇਰਨ ਅਤੇ ਏਰੀਥਰੋਪੋਇਟਿਨ (ਈਪੀਓ) ਦੇ ਟੀਕਿਆਂ ਦੀ ਲੋੜ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਿਚ ਡਾਇਲਸਿਸ ਕਰਵਾਉਣਾ ਕਾਫ਼ੀ ਮਹਿੰਗਾ ਹੋ ਸਕਦਾ ਹੈ। ਸਰਕਾਰੀ ਹਸਪਤਾਲ ਵਿਚ ਮੁਫ਼ਤ ਡਾਇਲਸਿਸ ਅਤੇ ਲੋੜੀਂਦੀਆਂ ਦਵਾਈਆਂ ਤੇ ਟੀਕਿਆਂ ਦੀ ਸਹੂਲਤ ਮਿਲਣ ਨਾਲ ਅਜਿਹੇ ਮਰੀਜ਼ਾਂ ਨੂੰ ਸਹਾਇਤਾ ਮਿਲ ਰਹੀ ਹੈ। ਸਿਵਲ ਸਰਜਨ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।
Ad Position 22
No active advertisement
ਪਿਛਲੀ ਖ਼ਬਰ ਨੰਗਲ ਵਾਸੀਆਂ ਨੂੰ ਮਿਲੇਗਾ ਸ਼ੁੱਧ ਸਤਲੁਜ ਦਾ ਪਾਣੀ 11, 12 ਤੇ 13 ਵਾਰਡਾਂ ’ਚ ਛੇ ਮਹੀਨਿਆਂ ’ਚ 24 ਘੰਟੇ ਪਾਣੀ ਦਾ ਟੀਚਾ... ਅਗਲੀ ਖ਼ਬਰ ਪੰਜਾਬ ਅੰਦਰ ਬਾਬਾ ਸਾਹਿਬ ਦੀਆਂ ਮੂਰਤੀਆਂ ਦਾ ਅਪਮਾਨ ਸਹਿਣ ਨਹੀ ਕਰਾਂਗੇ-ਨਨਹੇੜੀਆ
Ad Position 24