23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨੰਗਲ ਵਾਸੀਆਂ ਨੂੰ ਮਿਲੇਗਾ ਸ਼ੁੱਧ ਸਤਲੁਜ ਦਾ ਪਾਣੀ 11, 12 ਤੇ 13 ਵਾਰਡਾਂ ’ਚ ਛੇ ਮਹੀਨਿਆਂ ’ਚ 24 ਘੰਟੇ ਪਾਣੀ ਦਾ ਟੀਚਾ : ਹਰਜੋਤ ਬੈਂਸ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਦੇ ਨੂੰ ਲੈ ਕੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੰਗਲ ਵਾਸੀਆਂ ਨੂੰ ਸ਼ੁੱਧ ਸਤਲੁਜ ਦਾ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੀ ਸਪਲਾਈ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

Ad Position 21
No active advertisement
ਨੰਗਲ ਦੇ ਵਾਰਡ ਨੰਬਰ 3 ਵਿਚ ‘ਮਿਸ਼ਨ ਕਲੀਨ’ ਤਹਿਤ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। 23-09-2026
ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਦੇ ਨੂੰ ਲੈ ਕੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੰਗਲ ਵਾਸੀਆਂ ਨੂੰ ਸ਼ੁੱਧ ਸਤਲੁਜ ਦਾ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੀ ਸਪਲਾਈ ਨਾਲ ਸਬੰਧਿਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਵਾਰਡ ਨੰਬਰ 4 ਵਿਚ ਨਵੀਂ ਪਾਣੀ ਦੀ ਪਾਈਪ ਲਾਈਨ ਪਾਉਣ ਦਾ ਕੰਮ ਜਾਰੀ ਹੈ। ਬੈਂਸ ਨੇ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਯੋਜਨਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 11, 12 ਅਤੇ 13 ਵਿਚ ਅਗਲੇ ਛੇ ਮਹੀਨਿਆਂ ਅੰਦਰ 24 ਘੰਟੇ ਪਾਣੀ ਦੀ ਸਹੂਲਤ ਦੇਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 5 ਵਿਚ ਪਾਣੀ ਦੀ ਸਮੱਸਿਆ ਦੇ ਹੱਲ ਲਈ ਦੋ ਨਵੇਂ ਬੋਰ ਕੀਤੇ ਜਾ ਰਹੇ ਹਨ। ਬੈਂਸ ਨੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨਾਲ ਜੁੜੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਵਾਰਡ ਨੰਬਰ 3 ਵਿਚ ‘ਮਿਸ਼ਨ ਕਲੀਨ’ ਤਹਿਤ ਸਫ਼ਾਈ ਮੁਹਿੰਮ ਜਾਰੀ ਹੈ। ਬੈਂਸ ਨੇ ਕਿਹਾ ਕਿ ਉਹ ਖ਼ੁਦ ਰੋਜ਼ਾਨਾ ਵੱਖ-ਵੱਖ ਵਾਰਡਾਂ ਵਿਚ ਜਾ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਨੰਗਲ ਦੇ ਕਿਸੇ ਵੀ ਕੋਨੇ ਨੂੰ ਸਫ਼ਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਸਫ਼ਾਈ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ, ਕੇਹਰ ਸਿੰਘ ਮਾਂਗੇਵਾਲ, ਓ.ਐਸ.ਡੀ. ਗੁਰਭਾਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਨ ਦੇ ਆਦੀ 5 ਨੌਜਵਾਨਾਂ ’ ਤੇ ਮਾਮਲਾ ਦਰਜ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ ਮੁਫ਼ਤ ਡਾਇਲਸਿਸ ਦੀ ਸਹੂਲਤ
Ad Position 24