ਤਖਤਗੜ੍ਹ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਲਈ ਤਿਆਰੀਆਂ ਮੁਕੰਮਲ , ਮੱਥਾ ਟੇਕਣ ਉਪਰੰਤ ਦੰਗਲ ਦੀ ਹੋਈ ਰਸਮੀ ਸ਼ੁਰੂਆਤ
ਨੂਰਪੁਰ ਬੇਦੀ, 22 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਤਖਤਗੜ੍ਹ-ਘੜੀਸਪੁਰ ਅਤੇ ਟੱਪਰੀਆਂ ਦੀਆਂ ਗ੍ਰਾਮ ਪੰਚਾਇਤਾਂ, ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 23 ਸਤੰਬਰ ਨੂੰ ਡੀ. ਏ.
ਨੂਰਪੁਰ ਬੇਦੀ, 22 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਤਖਤਗੜ੍ਹ-ਘੜੀਸਪੁਰ ਅਤੇ ਟੱਪਰੀਆਂ ਦੀਆਂ ਗ੍ਰਾਮ ਪੰਚਾਇਤਾਂ, ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 23 ਸਤੰਬਰ ਨੂੰ ਡੀ.ਏ.ਵੀ. ਸਕੂਲ ਤਖਤਗੜ੍ਹ ਦੇ ਗਰਾਊਂਡ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਕੁਸ਼ਤੀ ਦੰਗਲ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਪਿੰਡ ਦੀ ਗ੍ਰਾਮ ਪੰਚਾਇਤ, ਛਿੰਝ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਧਾਰਮਿਕ ਰਸਮਾਂ ਅਦਾ ਕਰਦਿਆਂ ਪਹਿਲਾਂ ਕੁੰਨ ਵਿਖੇ ਮੱਥਾ ਟੇਕਿਆ ਗਿਆ ਅਤੇ ਉਪਰੰਤ ਛਿੰਝ ਵਾਲੇ ਸਥਾਨ ’ਤੇ ਮੱਥਾ ਟੇਕ ਕੇ ਦੰਗਲ ਦੀ ਸ਼ੁਰੂਆਤ ਲਈ ਅਰਦਾਸ ਕੀਤੀ ਗਈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਾਰ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਖ਼ਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੌਰਾਨ ਦਰਸ਼ਕਾਂ ਨੂੰ ਰੋਮਾਂਚਕ ਕੁਸ਼ਤੀਆਂ ਦੇਖਣ ਨੂੰ ਮਿਲਣਗੀਆਂ। ਦੰਗਲ ਵਿਚ ਪੰਜਾਬ ਸਮੇਤ ਹੋਰਨਾਂ ਇਲਾਕਿਆਂ ਤੋਂ ਨਾਮਵਰ ਪਹਿਲਵਾਨਾਂ ਦੇ ਪਹੁੰਚਣ ਦੀ ਉਮੀਦ ਹੈ। ਦੰਗਲ ਦੀ ਝੰਡੀ ਦੀ ਕੁਸ਼ਤੀ ਪ੍ਰਸਿੱਧ ਪਹਿਲਵਾਨ ਮਿਰਜ਼ਾ ਇਰਾਨ ਅਤੇ ਨਿਸ਼ਾਂਤ ਬਾਬਾ ਫਲਾਹੀ ਵਿਚਕਾਰ ਕਰਵਾਈ ਜਾਵੇਗੀ। ਦੋਵੇਂ ਪਹਿਲਵਾਨ ਕੁਸ਼ਤੀ ਦੇ ਖੇਤਰ ਵਿਚ ਆਪਣੀ ਪਛਾਣ ਰੱਖਦੇ ਹਨ। ਇਸ ਤੋਂ ਇਲਾਵਾ ਦੰਗਲ ਵਿਚ ਹੋਰ ਵੀ ਕਈ ਵੱਡੀਆਂ ਇਨਾਮੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਪ੍ਰਬੰਧਕਾਂ ਵਲੋਂ ਦੰਗਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਗਰਾਊਂਡ ਦੀ ਸਫ਼ਾਈ, ਦਰਸ਼ਕਾਂ ਦੇ ਬੈਠਣ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਿੰਡ ਵਾਸੀਆਂ ਨੇ ਇਲਾਕੇ ਦੇ ਲੋਕਾਂ ਅਤੇ ਕੁਸ਼ਤੀ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੀ ਅਪੀਲ ਕੀਤੀ ਹੈ।