23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਝਾਂਡੀਆਂ ਕਲਾਂ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ ਤੇ ਭੰਡਾਰਾ ਅਤੇ ਸਮਾਗਮ ਕਰਵਾਇਆ

ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਝਾਂਡੀਆਂ ਕਲਾਂ ਵਿਖੇ ਘੋਰ ਰਮਣੀਕ ਪਹਾੜੀਆਂ ਦੀ ਗੋਦ ਵਿਚ ਸਥਿਤ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ (ਰੇਸ਼ੀਆ) ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰਾਂ ਅੱਜ ਭੰਡਾਰਾ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਭ ਤੋ ਪਹਿਲਾ ਸਮੂਹ ਸੰਗਤਾਂ ਨੇ ਝੰਡਾ ਝੜਾਉਣ ਦੀ ਰਸਮ ਅਦਾ ਕੀਤੀ ਗਈ।

Ad Position 21
No active advertisement
ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ਤੇ ਧਾਰਮਿਕ ਪ੍ਰੋਗਰਾਮ ਪੇਸ਼ ਕਰਦਾ ਹੋਇਆ ਕਲਾਕਾਰ ਪੰਮਾ ਝਾਂਡੀਆਂ। ਤਸਵੀਰ: ਵਿੰਦਰਪਾਲ ਝਾਂਡੀਆਂ 23-09-2026
ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਝਾਂਡੀਆਂ ਕਲਾਂ ਵਿਖੇ ਘੋਰ ਰਮਣੀਕ ਪਹਾੜੀਆਂ ਦੀ ਗੋਦ ਵਿਚ ਸਥਿਤ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ (ਰੇਸ਼ੀਆ) ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਵਾਰ ਦੀ ਤਰਾਂ ਅੱਜ ਭੰਡਾਰਾ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਭ ਤੋ ਪਹਿਲਾ ਸਮੂਹ ਸੰਗਤਾਂ ਨੇ ਝੰਡਾ ਝੜਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਹਵਨ ਯੱਗ ਕੀਤਾ ਗਿਆ, ਜਿਸ ਵਿਚ ਸਮੂਹ ਸੰਗਤਾਂ ਨੇ ਪੂਰਨ ਅਹੂਤੀ ਪਾਈ। ਸੰਗਤਾਂ ਨੇ ਧਾਰਮਿਕ ਵਿਧੀ ਪੂਰਵਕ ਪੂਜਾ ਅਰਚਨਾ ਕੀਤੀ ਗਈ। ਉਪਰੰਤ ਪ੍ਰਸਿੱਧ ਧਾਰਮਿਕ ਗਾਇਕ ਪੰਮਾ ਝਾਂਡੀਆਂ ਵਾਲਿਆਂ ਨੇ ’ ਸਾਨੂੰ ਤੇਰਾ ਭਰੋਸਾ ਲੰਬੀ ਬਾਂਹ ਵਾਲਿਆਂ’ ਸ਼ਬਦ ਗਾ ਕੇ ਅਤੇ ਬਾਬਾ ਸ੍ਰੀ ਚੰਦ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਹੋਰ ਸ਼ਬਦ ਗਾ ਕੇ ਚੰਗਾ ਗੁਣਗਾਨ ਕੀਤਾ। ਇਸ ਮੌਕੇ ’ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ’ਤੇ ਸਰਪੰਚ ਸੰਜੀਵ ਕੁਮਾਰ ਚੌਹਾਨ, ਰਾਕੇਸ਼ ਚੌਹਾਨ, ਸ੍ਰੀ ਰਾਮ ਚੌਹਾਨ, ਕਮਲ ਚੰਦ ਚੌਹਾਨ, ਜਿੰਦਰ ਚੌਹਾਨ, ਭਜਨ ਲਾਲ ਚੌਹਾਨ, ਹਰਮਿੰਦਰ ਸਿੰਘ, ਸ਼ਾਮ ਲਾਲ ਮਾਂਝੂ, ਚੇਤਨ ਦੇਵ ਭਾਟੀਆ, ਸੁਰੇਸ਼ ਭਾਟੀਆ, ਮੋਹਨ ਲਾਲ, ਰਾਮ ਪਾਲ ਪਾਲੀ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਵਲੋਂ ਨਿਯੁਕਤੀ ਪੱਤਰ ਨਾ ਮਿਲਣ ’ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਸ਼ੁਰੂ ਕਰਨ ਦੀ ਦਿੱਤੀ ਚਿਤ... ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਸਾਲਾਨਾ ਇਨਾਮ ਵੰਡ ਅਤੇ ਗੁਰਮਤਿ ਸਮਾਗਮ ਕਥਾ ਵਾਚਕ ਸਰਬਜੀਤ ਸਿੰਘ ਧੂੰਦਾ ਨੇ ਗੁਰਮਤਿ ਵਿਚਾਰਾਂ ਨਾਲ...
Ad Position 24