ਆਊਟਸੋਰਸ ਮੁਲਾਜ਼ਮਾਂ ਵਲੋਂ ਨਿਯੁਕਤੀ ਪੱਤਰ ਨਾ ਮਿਲਣ ’ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ
ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)ਨੂਰਪੁਰ ਬੇਦੀ ਵਿਖੇ ਆਊਟ ਸੋਰਸ ਮੁਲਾਜ਼ਮਾਂ ਦੀ ਅਹਿਮ ਮੀਟਿੰਗ ਬ੍ਰਾਂਚ ਪ੍ਰਧਾਨ ਜਸਪਾਲ ਸਿੰਘ ਬੱਬਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਮੰਗ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਜ਼ੋਰਦਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਨੂਰਪੁਰ ਬੇਦੀ ਦੇ ਸਮੂਹ ਆਊਟ ਸੋਰਸ ਮੁਲਾਜ਼ਮ ਸ਼ਮੂਲੀਅਤ ਕਰਨਗੇ।
ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)ਨੂਰਪੁਰ ਬੇਦੀ ਵਿਖੇ ਆਊਟ ਸੋਰਸ ਮੁਲਾਜ਼ਮਾਂ ਦੀ ਅਹਿਮ ਮੀਟਿੰਗ ਬ੍ਰਾਂਚ ਪ੍ਰਧਾਨ ਜਸਪਾਲ ਸਿੰਘ ਬੱਬਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਮੰਗ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਜ਼ੋਰਦਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਨੂਰਪੁਰ ਬੇਦੀ ਦੇ ਸਮੂਹ ਆਊਟ ਸੋਰਸ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿਚ ਮੁਲਾਜ਼ਮ ਆਗੂ ਪੰਜਾਬ ਕਪਿਲ ਮਹਿੰਦਲੀ ਅਤੇ ਮੱਖਣ ਕਾਲਸ ਵਿਸ਼ੇਸ਼ ਤੌਰ ’ਤੇ ਪੁੱਜੇ । ਇਸ ਉਪਰੰਤ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਅਗਲੇ ਸੰਘਰਸ਼ ਦੀ ਰੂਪਰੇਖਾ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਇੰਦਰਜੀਤ ਸਿੰਘ ਸਸਕੌਰ, ਬਲਵੀਰ ਸਿੰਘ ਚਨੌਲੀ, ਗੁਰਕੀਰਤ ਸਿੰਘ , ਨਰਿੰਦਰ ਸਿੰਘ ਚਨੌਲੀ, ਕਾਕੂ ਭੂੰਬਲਾਂ, , ਹਰੀ ਕਿਸ਼ਨ , ਪਵਨ ਬੈਂਸਾਂ ਆਦਿ ਆਗੂਆਂ ਨੇ ਕਿਹਾ ਕਿ ਉਨ੍ਹਾਂ ਮੁਤਾਬਿਕ ਬਿੱਲ ਪਾਸ ਹੋ ਚੁੱਕਾ ਹੈ ਅਤੇ ਵਿਭਾਗ ਵਿਚ ਗਜ਼ਟ ਨੋਟੀਫ਼ਿਕੇਸ਼ਨ ਵੀ ਲਾਗੂ ਹੋ ਚੁੱਕਾ ਹੈ। ਇਸ ਦੇ ਬਾਵਜੂਦ ਆਊਟਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਇਸ ਤੋਂ ਇਲਾਵਾ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਬਿੱਲ ਨਾਲ ਜੋੜਨ ਦੀ ਮੰਗ ਨੂੰ ਲੈ ਕੇ 27 ਸਤੰਬਰ ਨੂੰ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਵਿਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਮੱਖਣ ਕਾਲਸ ਅਤੇ ਕਪਿਲ ਮਹਿੰਦਲੀ ਨੇ ਕਿਹਾ ਕਿ ਨੂਰਪੁਰ ਬੇਦੀ ਦੇ ਆਊਟਸੋਰਸ ਮੁਲਾਜ਼ਮ ਯੂਨੀਅਨ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਯੂਨੀਅਨ ਨਾਲ ਜੁੜੇ ਕਿਸੇ ਵੀ ਆਊਟਸੋਰਸ ਵਰਕਰ ਨੂੰ ਤਨਖ਼ਾਹ ਕਟੌਤੀ, ਬਦਲੀ, ਰੈਸਟ ਜਾਂ ਕਿਸੇ ਹੋਰ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਤਾਂ ਉਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਆਊਟਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾ ਸਕਦਾ ਹੈ। ਆਗੂਆਂ ਨੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਾਂ ਸਬੰਧਿਤ ਵਿਭਾਗ ਦੇ ਸਕੱਤਰ ਨਾਲ ਮੀਟਿੰਗ ਕਰਵਾ ਕੇ ਮੁਲਾਜ਼ਮਾਂ ਦੀ ਮੰਗ ਦਾ ਹੱਲ ਕਰਵਾਇਆ ਜਾਵੇ। ਇਸ ਮੌਕੇ ਸੰਜੀਵ ਜਟਵਾਹੜ, ਸੁਭਾਸ਼ ਗਿਰ, ਸੁਖੀ ਝੱਜ, ਸੰਜੀਵ ਕਾਂਗੜ, ਗੁਰਮੀਤ ਸਿੰਘ ਢਾਹਾਂ, ਇੰਦਰਜੀਤ ਸਿੰਘ ਬੜਵਾ, ਵਿਜੇ ਤਖਤਗੜ੍ਹ ਸਮੇਤ ਹੋਰ ਹਾਜ਼ਰ ਸਨ।