23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਝਾਂਡੀਆਂ ਖ਼ੁਰਦ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸੰਗਤਾਂ ਦੀ ਬੱਸ ਹੋਈ ਰਵਾਨਾ

ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਝਾਂਡੀਆਂ ਖ਼ੁਰਦ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸੰਗਤ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਬੱਸ ਰਵਾਨਾ ਹੋਣ ਸਮੇਂ ਪਿੰਡ ਵਾਸੀਆਂ ਅਤੇ ਸੰਗਤ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 23-09-2026
ਨੂਰਪੁਰ ਬੇਦੀ, 22 ਸਤੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਝਾਂਡੀਆਂ ਖ਼ੁਰਦ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਸੰਗਤ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਬੱਸ ਰਵਾਨਾ ਹੋਣ ਸਮੇਂ ਪਿੰਡ ਵਾਸੀਆਂ ਅਤੇ ਸੰਗਤ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਵਲੋਂ ਗੁਰੂ ਘਰ ਦੇ ਦਰਸ਼ਨਾਂ ਲਈ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਗੁਰੂ ਘਰ ਨਾਲ ਜੁੜਨਾ ਸਾਡੇ ਜੀਵਨ ਵਿਚ ਆਤਮਿਕ ਸ਼ਾਂਤੀ ਅਤੇ ਸਕਾਰਾਤਮਕਤਾ ਲਿਆਉਂਦਾ ਹੈ। ਸ੍ਰੀ ਦਰਬਾਰ ਸਾਹਿਬ ਸਿੱਖ ਧਰਮ ਦਾ ਮਹੱਤਵਪੂਰਨ ਧਾਰਮਿਕ ਕੇਂਦਰ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜਿਕ ਅਤੇ ਧਾਰਮਿਕ ਪੱਖੋਂ ਮਹੱਤਵਪੂਰਨ ਉਪਰਾਲਾ ਹੈ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸੰਗਤ ਵਲੋਂ ਵਾਹਿਗੁਰੂ ਦਾ ਸਿਮਰਨ ਕੀਤਾ ਗਿਆ ਅਤੇ ਯਾਤਰਾ ਦੀ ਸੁਖਦ ਤੇ ਸਫਲਤਾ ਲਈ ਅਰਦਾਸ ਕੀਤੀ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਦੀ ਸਹੂਲਤ ਮਿਲਣ ਨਾਲ ਸੰਗਤ ਨੂੰ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਨੇ ਵਿਧਾਇਕ ਐਡਵੋਕੇਟ ਚੱਢਾ ਵਲੋਂ ਕੀਤੇ ਗਏ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਡਾਇਰੈਕਟਰ ਨਰਿੰਦਰ ਚੌਧਰੀ, ਬਲਾਕ ਸੰਮਤੀ ਮੈਂਬਰ ਕੇਵਲ ਕਿਸ਼ਨ ਹੈਪੀ, ਪ੍ਰਧਾਨ ਦਾਰਾ ਸਿੰਘ ਟੱਪਰੀਆਂ, ਸਰਪੰਚ ਸੰਜੀਵ ਕੁਮਾਰ ਚੌਹਾਨ, ਸਰਪੰਚ ਪਵਨ ਕੁਮਾਰ, ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕਰੋਲਗੜ੍ਹ ਮੰਦਰ ਲਈ ਵਿਧਾਇਕ ਚੱਢਾ ਵਲੋਂ 5 ਲੱਖ ਦੀ ਰਾਸ਼ੀ ਦਾ ਚੈੱਕ ਭੇਟ ਅਗਲੀ ਖ਼ਬਰ 26 ਸਤੰਬਰ ਮੋਗਾ ਰੈਲੀ ’ਚ ਕਿਰਤੀ ਕਿਸਾਨ ਮੋਰਚਾ ਵਲੋਂ ਕੀਤੀ ਜਾਵੇਗੀ ਵੱਡੀ ਸ਼ਮੂਲੀਅਤ
Ad Position 24