23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰਾਜ ਸਰਕਾਰ ਵਲੋਂ ਮਾਜਰੀ ਗੁੱਜਰਾਂ ਤੋਂ ‘ ਮਾਨ ਦੀ ਮੁਨਾਫ਼ਾ ਮੁਹਿੰਮ ’ ਦੀ ਸ਼ੁਰੂਆਤ ਹਰ ਪਰਿਵਾਰ ਨੂੰ ਕੋਈ ਨਾ ਕੋਈ ਲਾਭ ਦੇ ਕੇ ਵਚਨਬੱਧਤਾ ਨਿਭਾਅ ਰਹੀ ਹੈ ਰਾਜ ਸਰਕਾਰ-ਕੈਬਨਿਟ ਮੰਤਰੀ ਬੈਂਸ

ਭਰਤਗੜ੍ਹ, 22 ਸਤੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਹਲਕੇ ਦੇ ਪਿੰਡ ਮਾਜਰੀ ਗੁੱਜਰਾਂ ਤੋਂ ਘਰ-ਘਰ ’ਚ ‘ਮਾਨ ਦੀ ਮੁਨਾਫ਼ਾ ਮੁਹਿੰਮ’ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਵਰ੍ਹਿਆਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਨੇ ਇਸ ਮੁਹਿੰਮ ਬਾਰੇ ਦੱਸਿਆ ਕਿ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

Ad Position 21
No active advertisement
ਅਵਾਨਕੋਟ ’ਚ ਰਾਜ ਸਰਕਾਰ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ। 23-09-2026
ਭਰਤਗੜ੍ਹ, 22 ਸਤੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਹਲਕੇ ਦੇ ਪਿੰਡ ਮਾਜਰੀ ਗੁੱਜਰਾਂ ਤੋਂ ਘਰ-ਘਰ ’ਚ ‘ਮਾਨ ਦੀ ਮੁਨਾਫ਼ਾ ਮੁਹਿੰਮ’ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਵਰ੍ਹਿਆਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਨੇ ਇਸ ਮੁਹਿੰਮ ਬਾਰੇ ਦੱਸਿਆ ਕਿ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਹੋਰ ਲੋਕ ਪੱਖੀ ਫ਼ੈਸਲਿਆਂ ਰਾਹੀ ਹਰ ਪਰਿਵਾਰ ਨੂੰ ਲੱਖਾਂ ਰੁਪਏ ਦਾ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਨੋਰਥ ਜਿੱਥੇ ਲੋਕ ਭਲਾਈ, ਲੋਕ ਪੱਖੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਹੈ, ਉਥੇ ਪੰਜਾਬ ਸਰਕਾਰ ਵਲੋਂ ਕੀਤੇ ਫ਼ੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਮੌਜੂਦਾ ਸਰਕਾਰ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਤੋਂ ਸਮਰਥਨ ਮੰਗ ਰਹੀ ਹੈ। ਇਸ ਦੌਰਾਨ ਬੈਂਸ ਨੇ ਮਾਜਰੀ ਗੁੱਜਰਾਂ ’ਚ ਘਰ-ਘਰ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਲੋਕਾਂ ਦੇ ਵਿਚਾਰ ਵੀ ਸੁਣੇ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਅਸੀਂ ਟੀਮ ਅਤੇ ਸਮਰਥਕਾਂ ਸਮੇਤ ਰਾਜ ਸਰਕਾਰ ਵਲੋਂ ਪਿਛਲੇ ਸਾਢੇ 4 ਵਰ੍ਹਿਆਂ ਦੌਰਾਨ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਜਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ 2022 ਵਿਚ ਦਿੱਤੀਆਂ ਸਾਰੀਆਂ ਗਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਹੈ, ਮੁਫ਼ਤ ਬਿਜਲੀ, ਬਿਹਤਰ ਸਕੂਲਾਂ ਅਤੇ ਆਮ ਆਦਮੀ ਕਲੀਨਿਕਾਂ ਵਰਗੀਆਂ ਸਹੂਲਤਾਂ ਨਾਲ ਹਰ ਪਰਿਵਾਰ ਦੀ ਹੁਣ ਲਗਭਗ ਹਜ਼ਾਰਾ ਰੁਪਏ ਪ੍ਰਤੀ ਮਹੀਨਾ ਬੱਚਤ ਹੋ ਰਹੀ ਹੈ, ਅਸੀਂ ਆਪਣੇ ਵਾਅਦੇ ਪੂਰੇ ਕੀਤੇ ਹਨ, ਇਸੇ ਲਈ ਅੱਜ ਸਿਰ ਉੱਚਾ ਕਰਕੇ ਤੁਹਾਡੇ ਸਾਹਮਣੇ ਆਏ ਹਾਂ। ਉਨ੍ਹਾਂ ਕਿਹਾ ਕਿ , ‘ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹਰ ਪਿੰਡ ਨੂੰ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਹਰ ਪਿੰਡ ਨੂੰ, ਭਾਵੇਂ ਉਸ ਨੇ ਕਿਸੇ ਵੀ ਪਾਰਟੀ ਦਾ ਸਮਰਥਨ ਕੀਤਾ ਹੋਵੇ, ਸੂਬੇ ਦੇ ਸਰੋਤਾਂ ’ਤੇ ਬਰਾਬਰ ਦਾ ਹੱਕਦਾਰ ਮੰਨਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਹਰ ਘਰ ਤੱਕ ਸਰਕਾਰ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ ਕਰ ਰਹੇ ਹਾਂ, ਇਹ ਮਾਨ ਸਰਕਾਰ ਦੀ ਪਾਰਦਰਸ਼ਤਾ ਹੈ। ਇਸ ਮੌਕੇ ਕੁਲਦੀਪ ਸਿੰਘ ਮਾਜਰੀ, ਸੇਵਾ ਮੁਕਤ ਮੁਲਾਜ਼ਮ ਰਜਿੰਦਰ ਸਿੰਘ, ਜ਼ੈਲਦਾਰ ਗੁਰਜੀਵਨ ਸਿੰਘ, ਹਰਵਿੰਦਰ ਸਿੰਘ, ਸੈਣੀ ਭਲਾਈ ਬੋਰਡ ਪੰਜਾਬ ਦੇ ਮੈਂਬਰ ਜੁਝਾਰ ਸਿੰਘ ਮੁਲਤਾਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਉਪਰੰਤ ਜਾਣਕਾਰੀ ਦੇਣ ਮੌਕੇ ਦਲਵੀਰ ਸਿੰਘ ਬੰਟੀ ਜਟਾਣਾ ਅਤੇ ਹੋਰ ਆਗੂ। ਅਗਲੀ ਖ਼ਬਰ ਲੋਕਲ ਉਮੀਦਵਾਰ ਵਜੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼
Ad Position 24