23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੀਟਿੰਗ ਉਪਰੰਤ ਜਾਣਕਾਰੀ ਦੇਣ ਮੌਕੇ ਦਲਵੀਰ ਸਿੰਘ ਬੰਟੀ ਜਟਾਣਾ ਅਤੇ ਹੋਰ ਆਗੂ।

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਆਗੂ ਅਤੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਭਰਾ ਦਲਵੀਰ ਸਿੰਘ ਬੰਟੀ ਜਟਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਅਤੇ ਅਣਖ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸ਼ਹੀਦ ਬਲਵਿੰਦਰ ਸਿੰਘ ਜਟਾਣਾ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਬਲਵਿੰਦਰ ਸਿੰਘ ਜਟਾਣਾ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਆਪਣੀ ਜਾਨ ਅਤੇ ਪਰਿਵਾਰ ਦੀ ਵੱਡੀ ਕੁਰਬਾਨੀ ਦਿੱਤੀ।

Ad Position 21
No active advertisement
ਅਜੀਤ ਡੈਸਕ 23-09-2026
ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਆਗੂ ਅਤੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਭਰਾ ਦਲਵੀਰ ਸਿੰਘ ਬੰਟੀ ਜਟਾਣਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਅਤੇ ਅਣਖ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸ਼ਹੀਦ ਬਲਵਿੰਦਰ ਸਿੰਘ ਜਟਾਣਾ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਬਲਵਿੰਦਰ ਸਿੰਘ ਜਟਾਣਾ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਆਪਣੀ ਜਾਨ ਅਤੇ ਪਰਿਵਾਰ ਦੀ ਵੱਡੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਪਾਣੀਆਂ ਅਤੇ ਹੱਕਾਂ ਦੀ ਰਾਖੀ ਲਈ ਜਾਗਰੂਕ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਦੇ ਪਾਣੀਆਂ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਧਰਤੀ ਹੇਠਲਾ ਪਾਣੀ ਕੱਢਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦਲਵੀਰ ਸਿੰਘ ਬੰਟੀ ਜਟਾਣਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਨੌਜਵਾਨਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਇਸ ਮੌਕੇ ਰੁਪਿੰਦਰ ਪਾਲ ਸਿੰਘ, ਭਾਈ ਜਸਬੀਰ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਕਰਮਵੰਤ ਸਿੰਘ, ਗੁਰਜੀਤ ਸਿੰਘ ਅਤੇ ਕਮਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲੰਮਲੈਹੜੀ ਵਿਖੇ ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਰਾਜ ਸਰਕਾਰ ਵਲੋਂ ਮਾਜਰੀ ਗੁੱਜਰਾਂ ਤੋਂ ‘ ਮਾਨ ਦੀ ਮੁਨਾਫ਼ਾ ਮੁਹਿੰਮ ’ ਦੀ ਸ਼ੁਰੂਆਤ ਹਰ ਪਰਿਵਾਰ ਨੂੰ ਕੋਈ ਨਾ ਕੋਈ ਲਾਭ ਦੇ...
Ad Position 24