22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਲੰਮਲੈਹੜੀ ਵਿਖੇ ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਲੰਮਲੈਹੜੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਵਲੋਂ ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ, ਗਲੀਆਂ-ਨਾਲੀਆਂ, ਬਿਜਲੀ, ਸਿਹਤ ਅਤੇ ਹੋਰ ਲੋਕ ਹਿਤ ਨਾਲ ਸਬੰਧਿਤ ਮੁੱਦੇ ਮੰਤਰੀ ਦੇ ਧਿਆਨ ਵਿਚ ਲਿਆਂਦੇ ਗਏ।

Ad Position 21
No active advertisement
ਅਜੀਤ ਡੈਸਕ 23-09-2026
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਲੰਮਲੈਹੜੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਵਾਸੀਆਂ ਵਲੋਂ ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ, ਗਲੀਆਂ-ਨਾਲੀਆਂ, ਬਿਜਲੀ, ਸਿਹਤ ਅਤੇ ਹੋਰ ਲੋਕ ਹਿਤ ਨਾਲ ਸਬੰਧਿਤ ਮੁੱਦੇ ਮੰਤਰੀ ਦੇ ਧਿਆਨ ਵਿਚ ਲਿਆਂਦੇ ਗਏ। ਹਰਜੋਤ ਸਿੰਘ ਬੈਂਸ ਨੇ ਲੋਕਾਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ ’ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨਾਲ ਸਬੰਧਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇ ਅਤੇ ਵਿਕਾਸ ਕਾਰਜਾਂ ’ਚ ਗੁਣਵੱਤਾ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। ਬੈਂਸ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵਿਕਾਸ ਕਾਰਜਾਂ ਦਾ ਲਾਭ ਸਮਾਜ ਦੇ ਹਰ ਵਰਗ ਅਤੇ ਸੂਬੇ ਦੇ ਹਰ ਪਿੰਡ ਤੱਕ ਪਹੁੰਚਾਉਣਾ ਹੈ। ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਦੀ ਯੋਜਨਾਬੰਦੀ ਕਰਕੇ ਕੰਮਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕੇ ਦੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕ ਮਿਲਣੀ ਦੌਰਾਨ ਸਾਹਮਣੇ ਆਈ ਹਰ ਜਾਇਜ਼ ਸਮੱਸਿਆ ਦੇ ਹੱਲ ਲਈ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਕਾਰਵਾਈ ਯਕੀਨੀ ਬਣਾਈ ਜਾਵੇਗੀ। ਪਿੰਡ ਵਾਸੀਆਂ ਨੇ ਵੀ ਮੰਤਰੀ ਵਲੋਂ ਮੌਕੇ ’ਤੇ ਸਮੱਸਿਆਵਾਂ ਸੁਣਨ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦੇਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਪਾਰਟੀ ਦੀ ਨਹੀਂ , ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦੀ ਲੜਾਈ : ਲਾਲਪੁਰਾ ਅਗਲੀ ਖ਼ਬਰ ਮੀਟਿੰਗ ਉਪਰੰਤ ਜਾਣਕਾਰੀ ਦੇਣ ਮੌਕੇ ਦਲਵੀਰ ਸਿੰਘ ਬੰਟੀ ਜਟਾਣਾ ਅਤੇ ਹੋਰ ਆਗੂ।
Ad Position 24