22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਪਾਰਟੀ ਦੀ ਨਹੀਂ , ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦੀ ਲੜਾਈ : ਲਾਲਪੁਰਾ

ਨੂਰਪੁਰ ਬੇਦੀ, 22 ਸਤੰਬਰ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਪੰਜਾਬ ਦੇ ਸਮੂਹ ਇਨਸਾਫ਼ ਪਸੰਦ, ਪੰਜਾਬ ਹਿਤੈਸ਼ੀ ਅਤੇ ਨਸ਼ਿਆਂ ਤੋਂ ਮੁਕਤ ਸਮਾਜ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਵਿਰੋਧੀ ਯਾਤਰਾ’ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 23 ਸਤੰਬਰ ਨੂੰ ਰੋਪੜ ਵਿਖੇ ਦੁਪਹਿਰ 2:30 ਵਜੇ ਅਤੇ 5 ਵਜੇ ਨੂਰਪੁਰ ਬੇਦੀ ਹੋਣ ਵਾਲੀ ਨਸ਼ਾ ਵਿਰੋਧੀ ਯਾਤਰਾ ਦਾ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਇੱਕਜੁੱਟ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਲਈ ਲੋਕ ਲਹਿਰ ਖੜ੍ਹੀ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਨੂਰਪੁਰ ਬੇਦੀ, 22 ਸਤੰਬਰ (ਹਰਦੀਪ ਸਿੰਘ ਢੀਂਡਸਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਪੰਜਾਬ ਦੇ ਸਮੂਹ ਇਨਸਾਫ਼ ਪਸੰਦ, ਪੰਜਾਬ ਹਿਤੈਸ਼ੀ ਅਤੇ ਨਸ਼ਿਆਂ ਤੋਂ ਮੁਕਤ ਸਮਾਜ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਵਿਰੋਧੀ ਯਾਤਰਾ’ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 23 ਸਤੰਬਰ ਨੂੰ ਰੋਪੜ ਵਿਖੇ ਦੁਪਹਿਰ 2:30 ਵਜੇ ਅਤੇ 5 ਵਜੇ ਨੂਰਪੁਰ ਬੇਦੀ ਹੋਣ ਵਾਲੀ ਨਸ਼ਾ ਵਿਰੋਧੀ ਯਾਤਰਾ ਦਾ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਇੱਕਜੁੱਟ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਲਈ ਲੋਕ ਲਹਿਰ ਖੜ੍ਹੀ ਕਰਨਾ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਨਸ਼ਿਆਂ ਦਾ ਮਸਲਾ ਸਿਰਫ਼ ਸਿਆਸਤ ਦਾ ਵਿਸ਼ਾ ਨਹੀਂ, ਸਗੋਂ ਪੰਜਾਬ ਦੇ ਹਰ ਪਰਿਵਾਰ, ਹਰ ਮਾਂ-ਬਾਪ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜਿਆ ਗੰਭੀਰ ਸਮਾਜਿਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਨਸਾਫ਼ ਪਸੰਦ ਵਿਅਕਤੀ ਨਸ਼ਿਆਂ ਵਿਰੁੱਧ ਇੱਕਜੁੱਟ ਹੋਵੇ ਅਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਰਾਸ਼ਟਰ ਨਿਰਮਾਣ ਦੇ ਰਾਹ ਨਾਲ ਜੋੜਨ ਲਈ ਆਪਣੀ ਭੂਮਿਕਾ ਨਿਭਾਏ। ਲਾਲਪੁਰਾ ਨੇ ਕਿਹਾ ਕਿ “ਭਾਜਪਾ ਦਾ ਵਿਸ਼ਵਾਸ ਹੈ ਕਿ ਮਜ਼ਬੂਤ ਇੱਛਾ-ਸ਼ਕਤੀ, ਸਖ਼ਤ ਕਾਰਵਾਈ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪੰਜਾਬ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਇਆ ਜਾ ਸਕਦਾ ਹੈ।” ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੋਚ ਅਨੁਸਾਰ ਨੌਜਵਾਨ ਸ਼ਕਤੀ ਨੂੰ ਦੇਸ਼ ਦੀ ਤਰੱਕੀ ਨਾਲ ਜੋੜਨਾ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਖ਼ਿਲਾਫ਼ ਦ੍ਰਿੜ੍ਹਤਾ ਨਾਲ ਕੰਮ ਕਰਨਾ ਜ਼ਰੂਰੀ ਹੈ। ਭਾਜਪਾ ਵਲੋਂ ਵੀ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਅਤੇ ਇੱਕਜੁੱਟ ਕਰਨ ਲਈ ਇਹ ਪਹਿਲ ਕੀਤੀ ਜਾ ਰਹੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਰੋਪੜ ਅਤੇ ਨੂਰਪੁਰ ਬੇਦੀ ਸਮੇਤ ਸਮੁੱਚੇ ਜ਼ਿਲ੍ਹੇ ਦੇ ਨੌਜਵਾਨਾਂ, ਮਾਤਾਵਾਂ-ਭੈਣਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਵਪਾਰੀਆਂ, ਕਿਸਾਨਾਂ ਅਤੇ ਹਰ ਇਨਸਾਫ਼ ਪਸੰਦ ਨਾਗਰਿਕ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ। ਉਨ੍ਹਾਂ ਕਿਹਾ, “ਆਓ, ਨਸ਼ਿਆਂ ਵਿਰੁੱਧ ਇੱਕ ਆਵਾਜ਼ ਬਣੀਏ ਅਤੇ ਆਪਣੇ ਬੱਚਿਆਂ ਲਈ ਨਸ਼ਾ ਮੁਕਤ ਤੇ ਖ਼ੁਸ਼ਹਾਲ ਪੰਜਾਬ ਦੀ ਨੀਂਹ ਰੱਖੀਏ।”
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਾਹਿਬ ਵਿਖੇ ਤੀਜੀ ਵਾਰ ਕੀਰਤਨ ਕਰਨ ਵਾਲੇ ਹਜ਼ੂਰੀ ਰਾਗੀ ਜਥੇ ਦਾ ਸਨਮਾਨ ਅਗਲੀ ਖ਼ਬਰ ਪਿੰਡ ਲੰਮਲੈਹੜੀ ਵਿਖੇ ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24