22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹੇਮਕੁੰਟ ਸਾਹਿਬ ਵਿਖੇ ਤੀਜੀ ਵਾਰ ਕੀਰਤਨ ਕਰਨ ਵਾਲੇ ਹਜ਼ੂਰੀ ਰਾਗੀ ਜਥੇ ਦਾ ਸਨਮਾਨ

ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗ਼ੀਧਰ (ਟਿੱਬੀ ਸਾਹਿਬ) ਰੂਪਨਗਰ ਵਿਖੇ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਵਿਖੇ ਤੀਜੀ ਵਾਰ ਕੀਰਤਨ ਦੀ ਹਾਜ਼ਰੀ ਲਗਾਉਣ ਵਾਲੇ ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਦੇ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ, ਮੈਂਬਰਾਂ, ਇਸਤਰੀ ਸਭਾ ਅਤੇ ਸ਼ਹਿਰ ਵਾਸੀਆਂ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗ਼ੀਧਰ (ਟਿੱਬੀ ਸਾਹਿਬ) ਰੂਪਨਗਰ ਵਿਖੇ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਵਿਖੇ ਤੀਜੀ ਵਾਰ ਕੀਰਤਨ ਦੀ ਹਾਜ਼ਰੀ ਲਗਾਉਣ ਵਾਲੇ ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਦੇ ਜਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ, ਮੈਂਬਰਾਂ, ਇਸਤਰੀ ਸਭਾ ਅਤੇ ਸ਼ਹਿਰ ਵਾਸੀਆਂ ਵਲੋਂ ਕੀਤਾ ਗਿਆ। ਇਸ ਮੌਕੇ ਕਿਹਾ ਗਿਆ ਕਿ ਜਥੇ ਵਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਲਗਵਾਉਣਾ ਰੂਪਨਗਰ ਸ਼ਹਿਰ ਲਈ ਮਾਣ ਵਾਲੀ ਗੱਲ ਹੈ। ਇਸ ਸਾਲ ਵੀ ਜਥੇ ਵਲੋਂ 18 ਸਤੰਬਰ ਨੂੰ ਸ੍ਰੀ ਹੇਮਕੁੰਟ ਸਾਹਿਬ ਵਿਖੇ ਕੀਰਤਨ ਦੀ ਹਾਜ਼ਰੀ ਲਗਵਾਈ ਗਈ। ਦੱਸਿਆ ਗਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਕੀਰਤਨ ਦੀ ਹਾਜ਼ਰੀ ਦਾ ਪ੍ਰਬੰਧ ਭਾਈ ਸੇਵਾ ਸਿੰਘ, ਮੈਨੇਜਰ ਗੁਰਦੁਆਰਾ ਗੋਬਿੰਦ ਘਾਟ ਵਲੋਂ ਕੀਤਾ ਜਾਂਦਾ ਹੈ, ਜੋ ਰੂਪਨਗਰ ਦੇ ਅਲੀਪੁਰ ਨਾਲ ਸਬੰਧਿਤ ਹਨ। ਉਹ ਭਾਈ ਰਣਬੀਰ ਸਿੰਘ ਦੇ ਜਥੇ ਨੂੰ ਹਮੇਸ਼ਾ ਪਿਆਰ, ਮਾਣ ਅਤੇ ਸਤਿਕਾਰ ਦਿੰਦੇ ਹਨ। ਬੁਲਾਰਿਆਂ ਨੇ ਕਿਹਾ ਕਿ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਜਥੇ ਨੂੰ ਹੋਰ ਤਰੱਕੀ ਬਖ਼ਸ਼ੇ ਅਤੇ ਉਹ ਇਸੇ ਤਰ੍ਹਾਂ ਆਪਣੇ ਸ਼ਹਿਰ ਦਾ ਨਾਮ ਰੌਸ਼ਨ ਕਰਦੇ ਰਹਿਣ। ਇਸ ਮੌਕੇ ਦਵਿੰਦਰਪਾਲ ਸਿੰਘ ਸੈਣੀ ਮੀਤ ਪ੍ਰਧਾਨ, ਹਰਭਜਨ ਸਿੰਘ, ਗੁਰਨਾਮ ਸਿੰਘ ਧਾਮੀ, ਦਲਜੀਤ ਸਿੰਘ ਗਿੱਲ, ਹਰਪ੍ਰੀਤ ਸਿੰਘ ਸੇਠੀ, ਸੁਖਵਿੰਦਰ ਸਿੰਘ ਫ਼ਰੀਦ ਫਾਈਨੈਂਸਰ, ਭਾਈ ਸ਼ਿਵਮ ਸਿੰਘ, ਭਾਈ ਲਖਵਿੰਦਰ ਸਿੰਘ, ਬੀਬੀ ਕਮਲੇਸ਼ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਬਲਜੀਤ ਕੌਰ, ਸਤਵੰਤ ਕੌਰ ਸਾਹਨੀ, ਸੁਖਪ੍ਰੀਤ ਕੌਰ ਅਤੇ ਪ੍ਰਿੰਸੀਪਲ ਮਲਕੀਤ ਕੌਰ ਸਮੇਤ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਇੰਜ . ਲਖਵੀਰ ਸਿੰਘ ਨੇ ਪਾਵਰਕਾਮ ਸਬ - ਡਵੀਜ਼ਨ ਸਿੰਘਪੁਰ ਵਿਖੇ ਜੇ . ਈ . ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਪਾਰਟੀ ਦੀ ਨਹੀਂ , ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦੀ ਲੜਾਈ : ਲਾਲਪੁਰਾ
Ad Position 24