ਸੈਣੀ ਮਾਜਰਾ ਵਿਖੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ
ਨੂਰਪੁਰ ਬੇਦੀ, 22 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਸੈਣੀ ਮਾਜਰਾ ਵਿਖੇ ਅੱਜ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਕਾਰਡ ਲਾਭਪਾਤਰਾਂ ਪਰਿਵਾਰਾਂ ਨੂੰ ਵੰਡੇ ਗਏ। ਇਹ ਕਾਰਡ ਵੰਡ ਸਮਾਗਮ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।
ਨੂਰਪੁਰ ਬੇਦੀ, 22 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਸੈਣੀ ਮਾਜਰਾ ਵਿਖੇ ਅੱਜ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੇ ਕਾਰਡ ਲਾਭਪਾਤਰਾਂ ਪਰਿਵਾਰਾਂ ਨੂੰ ਵੰਡੇ ਗਏ। ਇਹ ਕਾਰਡ ਵੰਡ ਸਮਾਗਮ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ਼ ਰਾਜ ਸੈਣੀ ਨੇ ਕਿਹਾ ਕਿ ਸਿਹਤ ਹਰ ਵਿਅਕਤੀ ਅਤੇ ਪਰਿਵਾਰ ਦੀ ਮੁੱਢਲੀ ਲੋੜ ਹੈ। ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਮਹੱਤਵਪੂਰਨ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ। ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਤੇ ਸਰਪੰਚ ਰਾਮ ਸਰੂਪ ਸੈਣੀ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਦੇ ਕਾਰਡ ਲੋੜਵੰਦ ਪਰਿਵਾਰਾਂ ਲਈ ਮੁਸ਼ਕਲ ਸਮੇਂ ਵਿਚ ਸਹਾਇਕ ਸਾਬਤ ਹੋ ਸਕਦੇ ਹਨ। ਇਸ ਮੌਕੇ ਸਾਬਕਾ ਸਰਪੰਚ ਮਾਸਟਰ ਗੋਪਾਲ, ਸਤਿਆ ਨੰਦ, ਮੀਤ ਭਗਤ, ਮੀਨਾ ਕੁਮਾਰੀ, ਹੇਮ ਰਾਜ, ਦੇਵ ਰਾਜ, ਨੀਲਮ ਸ਼ਰਮਾ, ਪੰਚ ਬਿੰਦਰ, ਪੰਚ ਗੁਰਦੀਪ ਕੌਰ, ਆਸ਼ਾ ਵਰਕਰ ਸੁਰਿੰਦਰ ਕੌਰ, ਆਂਗਣਵਾੜੀ ਵਰਕਰ ਗੁਰਮੀਤ ਕੌਰ, ਬੀ.ਡੀ.ਪੀ.ਓ. ਨੂਰਪੁਰ ਬੇਦੀ ਅਮਰੀਕ ਸਿੰਘ ਅਤੇ ਸੈਕਟਰੀ ਸੁਖਵੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।