22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਆਯੁਰਵੇਦ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ

ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-11ਵੇਂ ਨੈਸ਼ਨਲ ਆਯੁਰਵੇਦ ਦਿਵਸ ਦੇ ਮੌਕੇ ‘ਸਿਹਤਮੰਦ ਕੱਲ੍ਹ ਲਈ ਆਯੁਰਵੇਦ’ ਥੀਮ ਤਹਿਤ ਆਯੁਸ਼ਮਾਨ ਅਰੋਗਿਆ ਕੇਂਦਰ ਤਲਵਾੜਾ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ.

Ad Position 21
No active advertisement
ਅਜੀਤ ਡੈਸਕ 23-09-2026
ਨੰਗਲ, 22 ਸਤੰਬਰ (ਪ੍ਰੀਤਮ ਸਿੰਘ ਬਰਾਰੀ)-11ਵੇਂ ਨੈਸ਼ਨਲ ਆਯੁਰਵੇਦ ਦਿਵਸ ਦੇ ਮੌਕੇ ‘ਸਿਹਤਮੰਦ ਕੱਲ੍ਹ ਲਈ ਆਯੁਰਵੇਦ’ ਥੀਮ ਤਹਿਤ ਆਯੁਸ਼ਮਾਨ ਅਰੋਗਿਆ ਕੇਂਦਰ ਤਲਵਾੜਾ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ. ਰਮਨ ਖੰਨਾ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਰੂਪਨਗਰ ਡਾ. ਕੁਸਮ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਡਾ. ਵਿਕਰਾਂਤ ਸ਼ਰਮਾ ਦੀ ਅਗਵਾਈ ਹੇਠ ਡਾ. ਵੰਸ਼ਿਕਾ, ਡਾ. ਕੰਚਨ ਅਤੇ ਡਾ. ਸੋਨਲ ਵਲੋਂ ਕਰੀਬ 90 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਤੇ ਇਲਾਜ ਕੀਤਾ ਗਿਆ। ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਾ. ਵਿਕਰਾਂਤ ਸ਼ਰਮਾ ਨੇ ਦੱਸਿਆ ਕਿ ਆਯੁਰਵੇਦ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਯੁਰਵੈਦਿਕ ਇਲਾਜ ਅਤੇ ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਮੌਸਮ ਬਦਲਣ ਦੇ ਦੌਰਾਨ ਡੇਂਗੂ, ਮਲੇਰੀਆ ਸਮੇਤ ਕਈ ਤਰ੍ਹਾਂ ਦੀਆਂ ਵਾਇਰਲ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ, ਇਸ ਲਈ ਲੋਕਾਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਕੈਂਪ ਦੌਰਾਨ ਮਰੀਜ਼ਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਲੋੜੀਂਦੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸੁਖਦੇਵ ਸਿੰਘ ਡਿਗਵਾ, ਰਾਮਪਾਲ, ਅਨੀਤਾ ਦੇਵੀ, ਜਤਿੰਦਰ ਕੌਰ, ਪਰਮਜੀਤ ਕੌਰ, ਸਪਨਾ ਦੇਵੀ, ਮਨਜੀਤ ਕੌਰ, ਅਰਵਿੰਦਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ਨੰਗਲ ਸ਼ਾਖਾ ਵਲੋਂ ਸੱਭਿਆਚਾਰਕ ਹਫ਼ਤੇ ਤਹਿਤ ‘ ਜ਼ਿੰਦਾ ਜੀਵ ਬੇਸਹਾਰਾ ਆਸ਼ਰਮ ’ ਵਿਖੇ ਸੇਵਾ ਕਾਰਜ ਅਗਲੀ ਖ਼ਬਰ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ
Ad Position 24