23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਆਪ ’ ਸਰਕਾਰ ਦੀਆਂ ਡੈੱਡਲਾਈਨਾਂ ਦੇ ਬਾਵਜੂਦ ਪੰਜਾਬ ’ ਚ ਨਸ਼ਾ ਖ਼ਤਮ ਨਹੀਂ ਹੋਇਆ - ਅਨੁਰਾਗ ਠਾਕੁਰ ਭਾਜਪਾ ਦੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਦਾ ਰੂਪਨਗਰ ਪੁੱਜਣ ’ ਤੇ ਭਰਵਾਂ ਸਵਾਗਤ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਰੂਪਨਗਰ ਪੁੱਜਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਇਹ ਯਾਤਰਾ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਹੈ।

Ad Position 21
No active advertisement
ਅਜੀਤ ਡੈਸਕ 24-09-2026
ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਰੂਪਨਗਰ ਪੁੱਜਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਇਹ ਯਾਤਰਾ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਲਈ ਕਈ ਸਮਾਂ-ਸੀਮਾਵਾਂ ਦੇਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਖ਼ਤਮ ਨਹੀਂ ਹੋਈ। ਠਾਕੁਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਾਨੂੰਨ-ਵਿਵਸਥਾ ਦਾ ਮੁੱਦਾ ਨਹੀਂ, ਸਗੋਂ ਇਹ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨਾਲ ਜੁੜਿਆ ਗੰਭੀਰ ਸਮਾਜਿਕ ਮਸਲਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ, ਸਮਾਜਿਕ ਸੰਸਥਾਵਾਂ, ਮਾਪਿਆਂ ਅਤੇ ਨੌਜਵਾਨਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਭਾਜਪਾ ਦੀ ਯਾਤਰਾ ਨੂੰ ਇਸ ਦਿਸ਼ਾ ਵਿਚ ਲੋਕਾਂ ਨੂੰ ਜਾਗਰੂਕ ਕਰਨ ਵਾਲੀ ਮੁਹਿੰਮ ਦੱਸਿਆ। ਭਾਜਪਾ ਦੇ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਤੇ ਪੈਗ਼ੰਬਰਾਂ ਦੀ ਧਰਤੀ ਹੈ, ਪਰ ਨਸ਼ਿਆਂ ਦੀ ਸਮੱਸਿਆ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਦੀ ਸ਼ਮੂਲੀਅਤ ਅਤੇ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ, ਪਰ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਰੂਪਨਗਰ ਵਿਖੇ ਯਾਤਰਾ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹਲਕਾ ਇੰਚਾਰਜ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਗਿਲਕੋ ਗਰੁੱਪ, ਪਰਮਿੰਦਰ ਸਿੰਘ ਬਰਾੜ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਪਹੁੰਚੇ ਵਰਕਰਾਂ, ਸਮਰਥਕਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਦੀਸ਼ ਸਿੰਘ ਕਟਲੀ, ਰਮਨ ਜਿੰਦਲ, ਮਦਨ ਸ਼ੋਂਕੀ, ਚਮਨ ਲਾਲ ਵਰਮਾ, ਅਵਤਾਰ ਸਿੰਘ ਪੱਪੀ, ਹੇਮੰਤ ਕਪਿਲਾ, ਓਂਕਾਰ ਸਿੰਘ ਅਭਿਆਣਾ, ਸੰਜੇ ਪ੍ਰਤਾਪ ਜੈਨ, ਰਾਜ ਕੁਮਾਰ ਰਾਣਾ, ਮੁਕੇਸ਼ ਨੱਡਾ, ਜਸਵੀਰ ਕੌਰ, ਕਿਰਨ ਗੁਪਤਾ, ਮੋਨਿਕਾ ਸ਼ਰਮਾ, ਮੁਕੇਸ਼ ਗੁਪਤਾ, ਧਰਮਿੰਦਰ ਸਿੰਘ ਭਿੰਡਾ, ਇੰਦਰਪਾਲ ਸਿੰਘ ਲੋਹਗੜ੍ਹ ਫਿੱਡੇ, ਹਿੰਮਤ ਸਿੰਘ ਗਿਰਾਨ, ਸਤਿੰਦਰ ਨਾਗੀ, ਜਗਮਨਦੀਪ ਸਿੰਘ, ਜੋਤੀ ਨਾਗੀ, ਅਰਸ਼ ਬਾਠ, ਵਿਸ਼ਨੂ ਭਾਟਨਾਗਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੋ : ਅ : ਦਲ ( ਅ ) ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਵਿਰੋਧ ਅਗਲੀ ਖ਼ਬਰ ਸੜਕਾਂ ’ਤੇ ਮਵੇਸ਼ੀ ਚਰਾਉਣ ਦੇ ਵਿਰੋਧ ’ਚ ਕਿਸਾਨਾਂ ਵਲੋਂ ਰੋਸ ਧਰਨਾ ਰੋਪੜ - ਸ੍ਰੀ ਚਮਕੌਰ ਸਾਹਿਬ ਮਾਰਗ ਕੀਤਾ ਜਾਮ , ਪ੍ਰ...
Ad Position 24